ਦਿੱਲੀ ਪੁਲਿਸ ਨੇ IPL ਮੈਚਾਂ ਲਈ ਜਾਅਲੀ ਟਿਕਟਾਂ ਛਾਪਣ ਅਤੇ ਵੇਚਣ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਤਿੰਨ ਨਾਬਾਲਗ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਵੀ IPL ਮੈਚ ਹੁੰਦੇ ਸਨ, ਇਹ ਮੁਲਜ਼ਮ ਉੱਥੇ ਪਹੁੰਚ ਕੇ ਲੋਕਾਂ ਨੂੰ ਜਾਅਲੀ ਟਿਕਟਾਂ ਵੇਚਦੇ ਸਨ।
ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ ‘ਤੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਸਾਰੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਦਿੱਲੀ ਕੈਪੀਟਲਸ ਬਨਾਮ ਮੁੰਬਈ ਇੰਡੀਅਨਜ਼ ਟੀ-20 ਕ੍ਰਿਕਟ ਮੈਚ ਦੀਆਂ 80 ਜਾਅਲੀ ਟਿਕਟਾਂ ਜ਼ਬਤ ਕੀਤੀਆਂ ਗਈਆਂ ਹਨ। ਪੁਲਿਸ ਦੇ ਡਿਪਟੀ ਕਮਿਸ਼ਨਰ (ਕੇਂਦਰੀ) ਸੰਜੇ ਕੁਮਾਰ ਸੇਨ ਨੇ ਦੱਸਿਆ ਕਿ ਪੁਲਿਸ ਨੂੰ ਜਾਅਲੀ ਟਿਕਟਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਸਾਦੇ ਕੱਪੜਿਆਂ ‘ਚ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ਪਹੁੰਚੀ ਅਤੇ ਉਥੇ ਮੈਚ ਦੀਆਂ 24 ਟਿਕਟਾਂ ਸਮੇਤ ਤਿੰਨ ਲੋਕਾਂ ਨੂੰ ਫੜ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਪੁਲਿਸ ਨੇ ਦੱਸਿਆ ਕਿ ਮੁੰਬਈ ਦੇ ਇਕ ਵਿਅਕਤੀ ਨੂੰ ਦਿੱਲੀ ‘ਚ ਕ੍ਰਿਕਟ ਸਟੇਡੀਅਮ ਨੇੜੇ ਜਾਅਲੀ ਟਿਕਟਾਂ ਵੇਚਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਡੀਸੀਪੀ ਨੇ ਦੱਸਿਆ ਕਿ ਜਦੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਦੋਸਤਾਂ ਨਾਲ ਮਿਲ ਕੇ ਉਨ੍ਹਾਂ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਅਲੀ ਟਿਕਟਾਂ ਵੇਚਦਾ ਸੀ ਜਿੱਥੇ ਆਈਪੀਐਲ ਮੈਚ ਹੁੰਦੇ ਸਨ। ਮੁਲਜ਼ਮ ਨੇ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਅਤੇ ਉਸ ਦੇ ਸਾਥੀ ਪਿਛਲੇ ਕੁਝ ਸਮੇਂ ਤੋਂ ਇਹ ਕੰਮ ਕਰਦੇ ਆ ਰਹੇ ਹਨ। ਮੁਲਜ਼ਮ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਉਸ ਦੇ ਸਾਥੀ ਵਿਕਾਸ ਅਤੇ ਤਿੰਨ ਹੋਰ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਸਾਰੇ ਮੁੰਬਈ ਦੇ ਵਸਨੀਕ ਹਨ।