Farm laws dushyant chautala said: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਇਸ ਦੌਰਾਨ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ, ਸੋਮਵਾਰ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ, ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਲਈ ਗਏ ਸਨ। ਪਰ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਇੱਕ ਵਾਰ ਫਿਰ ਉਮੀਦ ਜਤਾਈ ਹੈ ਕਿ ਜਲਦੀ ਹੀ ਸਰਕਾਰ ਅਤੇ ਕਿਸਾਨਾਂ ਵਿੱਚ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਮੁੱਦੇ ‘ਤੇ ਲਗਾਤਾਰ ਵਿਚਾਰ ਵਟਾਂਦਰੇ ਕਰ ਰਹੇ ਹਨ। ਦੁਸ਼ਯੰਤ ਚੌਟਾਲਾ ਨੇ ਕਿਹਾ, “ਖੇਤੀਬਾੜੀ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਮੁੱਦੇ ‘ਤੇ ਲਗਾਤਾਰ ਵਿਚਾਰ ਵਟਾਂਦਰੇ ਕਰ ਰਹੇ ਹਨ। ਅਗਲੇ ਗੇੜ ਬਾਰੇ ਜਲਦੀ ਹੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਮੈਨੂੰ ਉਮੀਦ ਹੈ ਕਿ ਜਿਹੜੀਆਂ 40 ਸੰਸਥਾਵਾਂ ਪਹਿਲਾਂ ਗੱਲਬਾਤ ਲਈ ਆਈਆਂ ਸਨ, ਉਹ ਵੀ ਗੱਲਬਾਤ ਦੇ ਅਗਲੇ ਗੇੜ ਵਿੱਚ ਸ਼ਾਮਲ ਹੋਣਗੀਆਂ ਅਤੇ ਸਿੱਟੇ ਤੇ ਪਹੁੰਚਣਗੀਆਂ।”
ਇਹ ਵੀ ਦੇਖੋ : ਬਜ਼ੁਰਗ ਬਾਬੇ ਦੇ ਹੌਂਸਲੇ ਨੂੰ ਸਲਾਮ, 400 ਕਿਲੋਮੀਟਰ ਤੱਕ ਸਾਈਕਲ ਚਲਾਕੇ ਪਹੁੰਚਿਆ ਕਿਸਾਨ ਅੰਦੋਲਨ ‘ਚ