farmer ekta zindabad slogans echoed surrey: ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਅੰਤਰ ਰਾਸ਼ਟਰੀ ਸੁਰਖੀਆਂ ਵੀ ਮਿਲ ਰਹੀਆਂ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 82 ਵਾਂਜਿਹੜੇ ਕਹਿੰਦੇ ਸੀ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਕਿਸਾਨੀ ਅੰਦੋਲਨ ਦੱਬ ਗਿਆ ਓਹੋ ਇਨ੍ਹਾਂ ਨੂੰ ਇੱਕ ਵਾਰ ਜ਼ਰੂਰ ਸੁਣੋ ਦਿਨ ਹੈ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਵਲੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਅੰਤਰਰਾਸ਼ਟਰੀ ਪੱਧਰ ‘ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਜਾ ਰਹੀ ਹੈ। ਕਿਸਾਨ ਅੰਦੋਲਨ ਨੂੰ ਕੈਨੇਡਾ,ਅਮਰੀਕਾ,ਇੰਗਲੈਂਡ ਅਤੇ ਆਸਟ੍ਰੇਲੀਆ ਵਰਗੇ ਵੱਡੇ ਦੇਸ਼ਾ ਤੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ।
ਬੀਤੇ ਦਿਨ ਕੈਨੇਡਾ ਦੇ ਸਰੀ ਸ਼ਹਿਰ ਦੇ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਭਾਰੀ ਬਰਫ਼ਬਾਰੀ ਦੇ ਵਿੱਚ ਵੀ ਲੋਕਾਂ ਨੇ ਕਿਸਾਨਾਂ ਦੇ ਹੱਕ ‘ਚ ਆਵਾਜ ਬੁਲੰਦ ਕਰ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਜਿਸ ਤਰਾਂ ਦਿੱਲੀ ਦੀਆ ਸਰਹੱਦਾਂ ‘ਤੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਉਮਰ ਦਾ ਵਿਅਕਤੀ ਅੰਦੋਲਨ ਦਾ ਹਿੱਸਾ ਬਣ ਰਿਹਾ ਹੈ, ਉਸ ਨੇ ਵਿਦੇਸ਼ਾ ‘ਚ ਵਸਦੇ ਭਾਰਤੀ ਲੋਕਾਂ ‘ਚ ਵੀ ਇੱਕ ਵੱਖਰਾ ਜੋਸ਼ ਭਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤ ਸਰਕਾਰ ਖੇਤੀਬਾੜੀ ਨੂੰ ਪੂੰਜੀਪਤੀਆਂ ਨੂੰ ਸੌਂਪ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸਾਡੀ ਮੁੱਢਲੀ ਜ਼ਰੂਰਤ ਹੈ, ਕਿਉਂਕ ਰੋਟੀ ਤੋਂ ਬਿਨਾ ਜੀਵਨ ਸੰਭਵ ਨਹੀਂ ਹੈ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੇ ਨਾਲ ਜੁੜੇ ਹੋਏ ਹਨ, ਇਸੇ ਲਈ ਉਹ ਕੈਨੇਡਾ ਵਿੱਚ ਰਹਿ ਕੇ ਵੀ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰ ਰਹੇ ਹਨ।