Farmer groups government talks : ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਰਿਹਾ ਹੈ। ਸੁਪਰੀਮ ਕੋਰਟ ਵਿੱਚ ਪਹਿਲਾ ਟਰੈਕਟਰ ਰੈਲੀ ਅਤੇ ਕਮੇਟੀ ਬਾਰੇ ਸੁਣਵਾਈ ਕੀਤੀ ਗਈ ਅਤੇ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ ਦੌਰ ਚੱਲ ਰਿਹਾ ਹੈ। ਹੁਣ ਤੱਕ ਦੋਵਾਂ ਪਾਸਿਆਂ ਤੋਂ ਨੌਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਹੁਣ ਇਸ ਵੇਲੇ ਮੀਟਿੰਗ ਵਿੱਚ ਐਮਐਸਪੀ ਉੱਤੇ ਗੱਲਬਾਤ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਨੇਤਾਵਾਂ ਨੇ ਐਨਆਈਏ ਦਾ ਮੁੱਦਾ ਚੁੱਕਿਆ ਸੀ। ਕੱਲ੍ਹ ਸ਼ਿਮਲਾ ਵਿੱਚ ਫੜੇ ਗਏ ਕਿਸਾਨਾਂ ਦੇ ਮੁੱਦੇ ਨੂੰ ਵੀ ਮੀਟਿੰਗ ਵਿੱਚ ਉਠਾਇਆ ਗਿਆ ਸੀ। ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਿਰਦੋਸ਼ ਦੇ ਨਾਲ ਗਲਤ ਨਹੀਂ ਹੋਵੇਗਾ।
ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਗੱਲਬਾਤ ਦਾ ਦਸਵਾਂ ਦੌਰ ਵਿਗਿਆਨ ਭਵਨ ਵਿੱਚ ਚੱਲ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪਿਯੂਸ਼ ਗੋਇਲ ਸਰਕਾਰ ਦੀ ਤਰਫੋਂ ਮੀਟਿੰਗ ਵਿੱਚ ਭਾਗ ਲੈ ਰਹੇ ਹਨ। ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਠੱਲ ਪਾਉਣ ਲਈ ਬਣਾਈ ਗਈ ਕਮੇਟੀ ‘ਤੇ ਲਗਾਤਾਰ ਪ੍ਰਸ਼ਨ ਉੱਠ ਰਹੇ ਹਨ, ਜਿਸ ਬਾਰੇ ਸੁਪਰੀਮ ਕੋਰਟ ਨੇ ਹੁਣ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕਮੇਟੀ ਦੇ ਸਾਰੇ ਮੈਂਬਰ ਆਪਣੇ ਖੇਤਰ ਦੇ ਮਾਹਿਰ ਹਨ, ਇਸ ਲਈ ਉਨ੍ਹਾਂ ‘ਤੇ ਕਿਸੇ ਕਿਸਮ ਦਾ ਸਵਾਲ ਉਠਾਉਣਾ ਸਹੀ ਨਹੀਂ ਹੈ।