Farmer leader Rakesh Tikait: ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ‘ਤੇ ਪਿਛਲੇ ਇੱਕ ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 32 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇਸ ਦੌਰਾਨ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ । ਜਿਸ ਤੋਂ ਬਾਅਦ ਅਰਜੁਨ ਬਾਲਿਆਨ (ਸਹਾਇਕ, ਰਾਸ਼ਟਰੀ ਬੁਲਾਰਾ ਰਾਕੇਸ਼ ਟਿਕੈਤ) ਨੇ ਥਾਣਾ ਕੌਸ਼ਾਂਬੀ ਵਿੱਚ ਇਸ ਦੀ ਸ਼ਿਕਾਇਤ ਦਿੱਤੀ । ਫਿਲਹਾਲ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ ਉਨ੍ਹਾਂ ਨੂੰ ਬਿਹਾਰ ਤੋਂ ਇੱਕ ਫੋਨ ਆਇਆ ਸੀ, ਜਿਸ ਵਿੱਚ ਕਿਹਾ ਗਿਆ ਕੀ ਹਥਿਆਰਾਂ ਦੀ ਜ਼ਰੂਰਤ ਹੈ? ਦੱਸੋ ਕਿੰਨੇ ਹਥਿਆਰ ਭੇਜਣੇ ਹਨ, ਤੈਨੂੰ ਮਾਰਨ ਦਾ ਪਲਾਨ ਹੈ । ਹਾਲਾਂਕਿ, ਅਸੀਂ ਗਾਜ਼ੀਆਬਾਦ ਦੇ ਕਪਤਾਨ ਨੂੰ ਸ਼ਿਕਾਇਤ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਨੇ ਆਈ.ਪੀ.ਸੀ. ਦੀ ਧਾਰਾ 507 ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਨਾਲ ਹੀ ਸਰਵਿਲਾਂਸ ਦੀ ਟੀਮ ਗਠਿਤ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਦੇਖੋ: ਕਿਸਾਨੀ ਸੰਘਰਸ਼ ‘ਚ ਬੱਚਿਆਂ ਸਮੇਤ ਪਹੁੰਚੇ ਸਕੂਲਾਂ ਦੇ ਅਧਿਆਪਕ, ਮੋਦੀ ਨੂੰ ਸੁਣਾਈਆ ਖਰੀਆਂ-ਖਰੀਆਂ