ਹਰਿਆਣਾ ਵਿੱਚ ਇੱਕ ਵਾਰ ਫਿਰ ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਗਿਆ ਹੈ। ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸ਼ਨੀਵਾਰ ਨੂੰ ਕਰਨਾਲ ਦੇ ਘਰੌਂਡਾ ਵਿਖੇ ਟੋਲ ‘ਤੇ ਆਯੋਜਿਤ ਪ੍ਰੋਗਰਾਮ ਦਾ ਵਿਰੋਧ ਕੀਤਾ।
ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਜਿਸ ਵਿੱਚ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਵੀ ਹੋ ਗਏ । ਇਸ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵੱਲੋਂ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਵਿਰੋਧ ਕੀਤਾ ਹੈ ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦੇਸ਼ ਵਿੱਚ ਸਰਕਾਰੀ ਤਾਲਿਬਾਨਾਂ ਨੇ ਦੇਸ਼ ‘ਤੇ ਕਬਜ਼ਾ ਕਰ ਲਿਆ ਹੈ । ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰੀ ਤਾਲਿਬਾਨਾਂ ਦੇ ਕਮਾਂਡਰ ਦੇਸ਼ ਵਿੱਚ ਮੌਜੂਦ ਹਨ। ਇਨ੍ਹਾਂ ਕਮਾਂਡਰਾਂ ਦੀ ਪਛਾਣ ਕਰਨੀ ਪਵੇਗੀ। ਇੱਕ ਕਮਾਂਡਰ ਉਹ ਹੈ ਜਿਸਨੇ ਸਿਰ ਫੋੜਨ ਦਾ ਆਦੇਸ਼ ਦਿੱਤਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਰਾਕੇਸ਼ ਟਿਕੈਤ ਨੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਸੀ, “ਹਰਿਆਣਾ ਦੇ ਕਰਨਾਲ ਦੇ ਬਸਤਰ ਟੋਲ ‘ਤੇ ਅੰਦੋਲਨਕਾਰੀ ਕਿਸਾਨਾਂ ‘ਤੇ ਲਾਠੀਚਾਰਜ ਮੰਦਭਾਗਾ ਹੈ, ਸਰਕਾਰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ, ਦੇਸ਼ ਭਰ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਐਸਕੇਐਸ ਦੇ ਫੈਸਲੇ ਦੀ ਪਾਲਣਾ ਕਰੋ।”
ਦੱਸ ਦੇਈਏ ਕਿ ਕਿਸਾਨਾਂ ਦੇ ਹੋਏ ਲਾਠੀਚਾਰਜ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚ ਵੀ ਵੱਖ-ਵੱਖ ਰਾਸ਼ਟਰੀ, ਰਾਜ ਅਤੇ ਲਿੰਕ ਸੜਕਾਂ ਨੂੰ ਵੀ ਕਿਸਾਨਾਂ ਨੇ ਜਾਮ ਕਰ ਦਿੱਤਾ । ਬਸਤਾੜਾ ਟੋਲ ‘ਤੇ ਖੁਦ ਚੜੂਨੀ ਖੁਦ ਸ਼ਾਮ ਨੂੰ ਹਾਈਵੇਅ ‘ਤੇ ਕਿਸਾਨਾਂ ਨਾਲ ਜਾਮ ਵਿੱਚ ਬੈਠ ਗਏ ਅਤੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਨਜ਼ਰਬੰਦ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਇਹ ਵੀ ਦੇਖੋ: Luxury Vehicles ਤੋਂ ਮਹਿੰਗੇ Punjab ਦੇ Horse ,ਥਾਂ-ਥਾਂ ਤੋਂ Jagraon ਪਹੁੰਚੇ ਰਾਜੇ-ਮਹਾਰਾਜਿਆਂ