Farmer leaders change strategy: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਕੂਚ ਦੇ ਇੱਕ ਮਹੀਨੇ ਬਾਅਦ ਹੁਣ ਕਿਸਾਨ ਆਗੂਆਂ ਨੇ ਅੰਦੋਲਨ ਦੀ ਰਣਨੀਤੀ ਵਿੱਚ ਬਦਲਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਰਣਨੀਤੀ ਵਜੋਂ ਉਹ ਹੁਣ ਅੰਦੋਲਨ ਨੂੰ ਦੂਜੇ ਰਾਜਾਂ ਵਿਚ ਲਿਜਾਣ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ । ਦਿੱਲੀ ਬਾਰਡਰ ‘ਤੇ ਬੈਠੇ ਕਈ ਕਿਸਾਨ ਸੰਗਠਨਾਂ ਨੇ ਇਸ ਦੀ ਸ਼ੁਰੂਆਤ ਕੀਤੀ ਹੈ । ਕਿਸਾਨ ਆਗੂ ਪਟਨਾ, ਮਹਾਂਰਾਸ਼ਟਰ, ਉੱਤਰ ਪ੍ਰਦੇਸ਼, ਰਾਜਸਥਾਨ ਦੇ ਨਾਲ-ਨਾਲ ਹੋਰ ਰਾਜਾਂ ਵਿੱਚ ਵੀ ਕਿਸਾਨ ਸੰਗਠਨਾਂ ਨਾਲ ਸੰਪਰਕ ਕਰਨ ਵਿਚ ਲੱਗੇ ਹੋਏ ਹਨ । ਇਸ ਦੇ ਨਾਲ ਹੀ ਉਥੇ ਆਯੋਜਿਤ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈ ਕੇ ਉਨ੍ਹਾਂ ਦਾ ਸਮਰਥਨ ਹਾਸਿਲ ਕਰ ਰਹੇ ਹਨ ।
ਕੇਂਦਰ ਦੇ ਆਗੂ ਕਿਸਾਨ ਅੰਦੋਲਨ ਨੂੰ ਲੈ ਕੇ ਇਹ ਬਿਆਨ ਦੇ ਰਹੇ ਹਨ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਦਾ ਇਹ ਅੰਦੋਲਨ ਸਿਰਫ ਪੰਜਾਬ ਤੱਕ ਹੀ ਸੀਮਤ ਹੈ। ਸੱਤਾਧਾਰੀ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਇਸ ਨੂੰ ਹਵਾ ਦੇਣ ਵਿੱਚ ਲੱਗੀਆਂ ਹੋਈਆਂ ਹਨ । ਕੇਂਦਰ ਵੱਲੋਂ ਆਏ ਅਜਿਹੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨ ਜੱਥੇਬੰਦੀਆਂ ਨੇ ਰਣਨੀਤੀ ਵਿੱਚ ਬਦਲਾਅ ਕਰਨਾ ਸ਼ੁਰੂ ਕਰ ਦਿੱਤਾ ਹੈ । ਇਸ ਦੇ ਤਹਿਤ ਹੁਣ ਦਿੱਲੀ ਬਾਰਡਰ ‘ਤੇ ਧਰਨਾ ਦੇ ਰਹੇ ਕਈ ਕਿਸਾਨ ਸੰਗਠਨਾਂ ਨੇ ਦੂਜੇ ਰਾਜਾਂ ਵਿੱਚ ਅੰਦੋਲਨ ਤੇਜ਼ ਕਰਨ ਦੇ ਉਦੇਸ਼ ਨਾਲ ਉੱਥੋਂ ਦੇ ਕਿਸਾਨ ਸੰਗਠਨਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਹੋਣ ਵਾਲੇ ਅੰਦੋਲਨਾਂ ਵਿੱਚ ਹਿੱਸਾ ਲੈ ਕੇ ਸਮਰਥਨ ਹਾਸਿਲ ਕਰਨਾ ਸ਼ੁਰੂ ਕਰ ਦਿੱਤਾ ਹੈ।
ਉੱਥੇ ਹੀ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦਸੰਬਰ ਦੇ ਅੰਤ ਤੱਕ ਇਸ ਰਣਨੀਤੀ ‘ਤੇ ਅਮਲ ਕੀਤਾ ਜਾਵੇਗਾ । ਰਣਨੀਤੀ ਦੇ ਅਨੁਸਾਰ ਇਹ ਫੈਸਲਾ ਲਿਆ ਗਿਆ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਦੇਸ਼ ਦੇ 15 ਤੋਂ ਵੱਧ ਰਾਜਾਂ ਦੇ 500 ਸ਼ਹਿਰਾਂ ਤੱਕ ਪਹੁੰਚਾਇਆ ਜਾ ਸਕਦਾ ਹੈ । ਕਿਸਾਨ ਜੱਥੇਬੰਦੀਆਂ ਇਸ ‘ਤੇ ਕੰਮ ਕਰਨ ਵਿੱਚ ਜੁਟੀਆਂ ਹੋਈਆਂ ਹਨ।
ਦੱਸ ਦੇਈਏ ਕਿ ਦਿੱਲੀ ਵਿੱਚ ਧਰਨੇ ‘ਤੇ ਬੈਠੇ ਕਿਸਾਨ ਜੱਥੇਬੰਦੀਆਂ ਵਿਚਾਲੇ ਲਗਭਗ 25 ਕਿਸਾਨ ਸੰਗਠਨ ਇਸ ਰਣਨੀਤੀ ‘ਤੇ ਕੰਮ ਕਰ ਰਹੇ ਹਨ । ਹੌਲੀ ਹੌਲੀ ਰਾਜ ਦੀਆਂ ਹੋਰ ਸੰਸਥਾਵਾਂ ਨੇ ਵੀ ਇਸ ਨਾਲ ਮਿਲਣਾ ਸ਼ੁਰੂ ਕਰ ਦਿੱਤਾ ਹੈ। ਜਲਦੀ ਹੀ ਪੰਜਾਬ ਅਤੇ ਹਰਿਆਣਾ ਤੋਂ ਸ਼ੁਰੂ ਹੋਏ ਇਸ ਕਿਸਾਨ ਅੰਦੋਲਨ ਦਾ ਵਿਸਤਾਰ ਕੀਤਾ ਜਾਵੇਗਾ । ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਹੁਣ ਦੇਸ਼ ਭਰ ਵਿੱਚ ਫੈਲ ਗਿਆ ਹੈ । ਕਿਸਾਨ ਜੱਥੇਬੰਦੀਆਂ ਦਾ ਇਹ ਉਪਰਾਲਾ ਚੰਗਾ ਹੈ । ਕੇਂਦਰ ਸਰਕਾਰ ਦੇ ਅੜੀਅਲ ਰੁਖ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੇ ਨਾਲ ਨਾਲ ਦੂਜੇ ਰਾਜਾਂ ਵਿੱਚ ਵੀ ਲਹਿਰ ਤੇਜ਼ ਹੋ ਗਈ ਹੈ । ਜਲਦੀ ਹੀ ਇਸਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।