Farmer leaders statement: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ 2 ਮਹੀਨੇ ਹੋ ਗਏ ਹਨ। ਸਰਕਾਰ ਨਾਲ 11 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਜਿਸ ਤੋਂ ਬਾਅਦ ਹੁਣ ਕਿਸਾਨ 26 ਜਨਵਰੀ ਨੂੰ ਟਰੈਕਟਰ ਪਰੇਡ ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਜੁਟੇ ਹੋਏ ਹਨ। ਕਿਸਾਨ ਆਗੂ ਕਾਨੂੰਨ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਟਰੈਕਟਰ ਪਰੇਡ ਤੋਂ ਬਾਅਦ ਹੀ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 11ਵੇਂ ਗੇੜ ਦੀ ਬੈਠਕ ਵਿੱਚ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਗਿਆ ਸੀ ਕਿ ਖੇਤੀ ਕਾਨੂੰਨ ਡੇਢ ਸਾਲ ਤੱਕ ਹੋਲਡ ਕੀਤੇ ਜਾ ਸਕਦੇ ਹਨ, ਪਰ ਕਿਸਨਾਨ ਵੱਲੋਂ ਸਰਕਾਰ ਦਾ ਇਹ ਪ੍ਰਪੋਜ਼ਲ ਠੁਕਰਾ ਦਿੱਤਾ ਗਿਆ। ਉਨ੍ਹਾਂ ਨੇ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਰਕਾਰ ਨੂੰ ਆਪਣਾ ਫੈਸਲਾ ਦੱਸਿਆ ਅਤੇ ਕਿਹਾ ਕਿ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ । ਸਰਕਾਰ ਨੇ ਇਹ ਵੀ ਕਿਹਾ, ‘ਤੁਸੀਂ ਸਾਡੇ ਪ੍ਰਸਤਾਵ ‘ਤੇ ਕੋਈ ਫੈਸਲਾ ਨਹੀਂ ਲੈ ਸਕੇ । ਜਦੋਂ ਤੁਸੀਂ ਫੈਸਲਾ ਲਾਇ ਲਵੋ ਤਾਂ ਦੱਸ ਦਿਓ, ਗੱਲ ਕਰ ਲਵਾਂਗੇ।
ਦੱਸ ਦੇਈਏ ਕਿ ਕਿਸਾਨ ਨੇਤਾਵਾਂ ਨੇ ਸਰਕਾਰ ਦੇ ਪ੍ਰਸਤਾਵ ‘ਤੇ ਮੁੜ ਵਿਚਾਰ ਕਰਨ ਲਈ ਸ਼ਨੀਵਾਰ ਨੂੰ ਮੈਰਾਥਨ ਮੀਟਿੰਗਾਂ ਕੀਤੀਆਂ, ਪਰ ਕੋਈ ਰਾਏ ਨਹੀਂ ਬਣ ਸਕੀ। ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚਡੂਨੀ ਨੇ ਕਿਹਾ, ‘ਸਾਡੀ ਮੰਗ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਸਪਸ਼ਟ ਹੈ। ਅਸੀਂ ਤਿੰਨੋਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ, ਅਸੀਂ ਇਸ ਤੋਂ ਘੱਟ ਕਿਸੇ ਵੀ ਚੀਜ਼ ‘ਤੇ ਸਮਝੌਤਾ ਨਹੀਂ ਕਰਾਂਗੇ।
ਇਹ ਵੀ ਦੇਖੋ: ਬਿਨਾਂ ਡਰਾਈਵਰ ਤੋਂ ਇਹ ਟਰੈਕਟਰ ਜਾਵੇਗਾ ਦਿੱਲੀ ! ਪਿੰਡਾਂ ਦੇ ਮੁੰਡਿਆਂ ਨੇ ਕਰਤੀ ਕਮਾਲ USA ਤੱਕ ਨੇ ਚਰਚੇ