ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਬੁੱਧਵਾਰ ਨੂੰ ਸੱਤ ਕਿਸਾਨ ਨੇਤਾਵਾਂ ਦੇ ਵਫਦ ਨਾਲ ਮੁਲਾਕਾਤ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ 12 ਵਜੇ ਦੇ ਕਰੀਬ ਸੰਸਦ ਵਿੱਚ ਹੋਵੇਗੀ। ਸੂਤਰਾਂ ਮੁਤਾਬਕ ਕਿਸਾਨ ਆਗੂ ਰਾਹੁਲ ਗਾਂਧੀ ਨੂੰ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਲਈ ਕਹਿਣਗੇ।
ਉੱਥੇ ਹੀ ਕਿਸਾਨਾਂ ਨੇ ਇੱਕ ਬੈਠਕ ਵਿੱਚ ਫੈਸਲਾ ਲਿਆ ਹੈ ਕਿ ਕਿਸਾਨਾਂ ਵੱਲੋਂ 15 ਅਗਸਤ ਨੂੰ ਦੇਸ਼ ਭਰ ਵਿੱਚ ਟ੍ਰੈਕਟਰ ਰੈਲੀ ਕੱਢੀ ਜਾਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਨਵੇਂ ਅਪਰਾਧਿਕ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਬਾਰੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਨੇਤਾਵਾਂ ਨੇ ਦੱਸਿਆ ਕਿ ਕਿਸਾਨਾਂ ਦਾ ‘ਦਿੱਲੀ ਚੱਲੋ’ ਮਾਰਚ 31 ਅਗਸਤ ਨੂੰ 200 ਦਿਨ ਪੂਰੇ ਕਰ ਲਵੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸਰਹੱਦ ‘ਤੇ ਖਨੌਰੀ, ਸ਼ੰਭੂ ਆਦਿ ਪਿੰਡਾਂ ਦੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ 1 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਸਾਂਭਲ ਜ਼ਿਲ੍ਹੇ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕਰਨਗੇ। 15 ਸਤੰਬਰ 2024 ਨੂੰ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਰੈਲੀ ਕੀਤੀ ਜਾਵੇਗੀ ਅਤੇ 22 ਸਤੰਬਰ 2024 ਨੂੰ ਪਿੱਪਲੀ ਵਿੱਚ ਇੱਕ ਹੋਰ ਰੈਲੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: