Farmer Mahapanchayat at UP Gate: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਇੱਕ ਪਾਸੇ ਜਿੱਥੇ ਯੂਪੀ ਗੇਟ ‘ਤੇ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇਸ ਵਿੱਚ ਭਾਕਿਯੂ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਵੀ ਸ਼ਾਮਿਲ ਹੋਣਗੇ। ਉੱਥੇ ਹੀ ਦੂਜੇ ਪਾਸੇ ਅੱਜ ਸਰਕਾਰ ਤੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਹੋਵੇਗੀ।
ਯੂਪੀ ਗੇਟ ‘ਤੇ ਭਾਰਤੀ ਕਿਸਾਨ ਯੂਨੀਅਨ ਦੀ ਅੱਜ ਹੋਣ ਵਾਲੀ ਪੰਚਾਇਤ ਨੂੰ ਲੈ ਕੇ ਮੰਗਲਵਾਰ ਨੂੰ ਦਿਨ ਭਰ ਕਿਸਾਨਾਂ ਦੇ ਜੱਥੇ ਆਉਂਦੇ ਰਹੇ । ਬੁੱਧਵਾਰ ਨੂੰ ਕਿਸਾਨਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਹਾਂਪੰਚਾਇਤ ਵਿੱਚ ਕਿਸਾਨਾਂ ਨੂੰ ਭਾਕਿਯੂ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਕਿਸਾਨਾਂ ਨੂੰ ਸੰਬੋਧਿਤ ਕਰਨਗੇ । ਇਸ ਨੂੰ ਲੈ ਕੇ ਮੰਗਲਵਾਰ ਨੂੰ ਦਿਨ ਭਰ ਤਿਆਰੀਆਂ ਚੱਲਦੀਆਂ ਰਹੀਆਂ। ਭਾਕਿਯੂ ਦੇ ਕੌਮੀ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਕਿਹਾ ਕਿ ਨਰੇਸ਼ ਟਿਕੈਤ ਦੇ ਆਉਣ ਦੀ ਜਾਣਕਾਰੀ ‘ਤੇ ਕਿਸਾਨ ਉਤਸੁਕ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਦੇ ਨਾਲ ਕਾਨੂੰਨ ਵਾਪਸੀ ਲਈ ਮੀਟਿੰਗ ਹੋਵੇਗੀ ਅਤੇ ਦੂਸਰੇ ਪਾਸੇ ਸਰਹੱਦ ‘ਤੇ ਕਿਸਾਨ ਮਹਾਂਪੰਚਾਇਤ ਕਰ ਫੈਸਲੇ ਦਾ ਇੰਤਜ਼ਾਰ ਕਰਨਗੇ।
ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ-ਆਗਰਾ ਨੈਸ਼ਨਲ ਹਾਈਵੇ ‘ਤੇ ਪਲਵਲ ਜ਼ਿਲ੍ਹੇ ਦੇ ਅਟੋਂਹਾ ਵਿਖੇ ਧਰਨੇ ‘ਤੇ ਬੈਠੇ ਕਿਸਾਨਾਂ ਨੇ ਲਈ ਅੰਦੋਲਨ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਪਲਵਲ ਤੋਂ ਇਲਾਵਾ ਹੁਣ ਫਰੀਦਾਬਾਦ ਅਤੇ ਨੂੰਹ ਦੇ ਕਿਸਾਨ ਵੀ ਮਜ਼ਬੂਤੀ ਨਾਲ ਜੁਟਣਗੇ । ਮੰਗਲਵਾਰ ਨੂੰ ਫਰੀਦਾਬਾਦ ਅਤੇ ਨੂੰਹ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਧਰਨੇ ਵਾਲੀ ਥਾਂ ‘ਤੇ ਪਹੁੰਚੇ ।
ਇਹ ਵੀ ਦੇਖੋ: ਲਓ ਜੀ ਹੁਣ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਦੇਖੋ ਕਿਸ ਚੀਜ਼ ਦਾ ਲਾਇਆ ਗਿਆ ਐ ਲੰਗਰ……