Farmer navreet singh last prayer : ਖੇਤੀ ਕਾਨੂੰਨ ਖਿਲਾਫ ਕਿਸਾਨਾ ਦਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦਾ ਅੰਦੋਲਨ ਅੱਜ 71 ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਇਸ ਵਿਚਕਾਰ ਅੱਜ 26 ਜਨਵਰੀ ਟ੍ਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਵੀ ਹੋਈ ਹੈ। ਇਸ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਗਿਰਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਤੇ ਕੀਤੇ ਗਏ ਹਮਲੇ ਦਾ ਵਿਰੋਧ ਜਤਾਉਣ ਲਈ, ਪਰਚੇ ਕਰਕੇ ਗਿਰਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਮ ਨੂੰ ਜਥੇਬੰਦੀਆਂ ਦੇ ਹਜ਼ਾਰਾਂ ਕਿਸਾਨਾਂ ਵਲੋਂ ਇੱਕ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਜਨਰਲ ਸਕੱਤਰ ਸਰਵਣ,ਸਿੰਘ ਪੰਧੇਰ, ਸਵਿੰਦਰ ਸਿੰਘ ਚਤਾਲਾ ਨੇ ਪੈ੍ਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਦੋਲਨ ਵਿੱਚ ਸ਼ਹੀਦ ਹੋਏ ਨਵਰੀਤ ਸਿੰਘ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ ਅਸੀਂ ਮੰਗਾਂ ਦੀ ਪੂਰਤੀ ਖਾਤਿਰ ਇਸ ਅੰਦੋਲਨ ਨੂੰ ਜਾਰੀ ਰੱਖਾਂਗੇ ਇਸ ਅੰਦੋਲਨ ਨੂੰ ਜਿੱਤਕੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਾਂਗੇ। ਖੇਤੀ ਕਾਨੂੰਨਾਂ ਦੇ ਮਸਲੇ ਤੇ ਐਮ.ਐਸ.ਪੀ ਦਾ ਨਵਾਂ ਕਾਨੂੰਨ ਬਣਾਉਣ ਤੋਂ ਹੇਠਾਂ ਸਰਕਾਰ ਕੋਈ ਫੈਸਲਾ ਨਹੀਂ ਕਰਵਾ ਸਕਦੀ । ਮੋਦੀ ਸਰਕਾਰ ਨੇ ਕਿਸਾਨਾਂ ਦੇ ਕੈਂਪ ਉੱਪਰ ਕੀਤੇ ਹਮਲੇ ਸਬੰਧੀ ਭਾਜਪਾ ਦੇ ਗੁੰਡਿਆਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਕੋਈ ਬਿਆਨ ਦਿੱਤਾ ਜਿੰਨਾਂ ਬੰਦਿਆਂ ਦੀ ਸ਼ਨਾਖਤ ਹੋਈ ਹੈ ਸਰਕਾਰ ਦਾ ਉਨ੍ਹਾਂ ਪ੍ਰਤੀ ਕੀ ਰੁੱਖ ਹੈ ?
ਇਸ ਸਮੇਂ ਸੁਬਾਈ ਆਗੂ ਜਸਵੀਰ ਸਿੰਘ ਪਿੰਦੀ,ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਗਿਰਫ਼ਤਾਰ ਕੀਤੇ ਕਿਸਾਨਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਧਰਨਿਆਂ ਦੋਆਲੇ ਕੀਤੀ ਸਖ਼ਤ ਪੁਲਿਸ ਦੀ ਪਹਿਰੇਦਾਰੀ ਅਤੇ ਰੋਕਾਂ ਨੂੰ ਪਿੱਛੇ ਕੀਤਾ ਜਾਵੇ ਤਾਂ ਹੀ ਸਰਕਾਰ ਨਾਲ ਗੱਲਬਾਤ ਦਾ ਸਾਰਥਿਕ ਮਹੋਲ ਬਣ ਸਕਦਾ ਹੈ। ਉਨ੍ਹਾਂ ਕਿਹਾ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 6 ਫਰਵਰੀ ਦੇ ਸੜਕ ਰੋਕੂ ਪੌ੍ਗਰਾਮ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰੇਗੀ। ਉਨ੍ਹਾਂ ਕਿਹਾ ਅਸੀਂ ਸਮੁੱਚੇ ਹਰਿਆਣੇ ਤੇ ਪੰਜਾਬ ਦੀਆਂ ਪੰਚਾਇਤਾਂ ਅਤੇ ਕੋਮਾਤਰੀ ਪੱਧਰ ਤੇ ਮਿਲੇ ਵਿਸ਼ਾਲ ਸਮਰਥਨ ਦਾ ਧੰਨਵਾਦ ਕਰਦੇ ਹਾਂ। ਵਿਦਿਆਰਥੀਆਂ, ਟੈਕਨੀਕਲ ਕਾਮੇ ਤੇ ਸਿਵਲ ਸੁਸਾਇਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਜਨ ਅੰਦੋਲਨ ਦਾ ਸਬੂਤ ਹਨ। ਹੱਕ ਸੱਚ ਦੀ ਆਵਾਜ਼ ਉਠਾਉਣ ਲਈ ਜਥੇਬੰਦੀ ਸਭ ਦਾ ਧੰਨਵਾਦ ਕਰਦੀ ਹੈ।