ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਨਾਂ ਪਰਾਲੀ ਨੂੰ ਅੱਗ ਲਾਏ ਕਣਕ ਬੀਜਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਵਾਤਾਵਰਣ ਨੂੰ ਸੁਰੱਖਿਅਤ ਰੱਖਣ ਤੇ ਲੋਕਾਂ ਨੂੰ ਗੰਧਲੇ ਧੂੰਏਂ ਤੋਂ ਬਚਾਉਣ ਲਈ ਮਾਲੇਰਕੋਟਲਾ ਦੀ ਡਿਪਟੀ ਕਮਿਸ਼ਨਰ ਡਾ. ਪੱਲਵੀ ਵੱਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹੁਣ ਕਿਸਾਨ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਬੀਜਾਈ ਕਰਨ ਲੱਗੇ ਹਨ।
ਅਜਿਹਾ ਹੀ ਇਕ ਮਿਸਾਲ ਕਿਸਾਨ ਮਨਜੀਤ ਸਿੰਘ ਨੇ ਕਾਇਮ ਕੀਤੀ ਹੈ ਜਿਨ੍ਹਾਂ ਨੇ ਪਿਛਲੇ 6 ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬੀਜਾਈ ਕੀਤੀ ਹੈ। ਕਿਸਾਨ ਮਨਜੀਤ ਸਿੰਘ ਕੋਲ 25 ਏਕੜ ਜ਼ਮੀਨ ਹੈ ਤੇ ਇਸ ਵਾਰ ਉਸ ਨੇ 25 ਏਕੜ ਵਿਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਕੀਤੀ ਹੈ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਗਈ ਹੈ, ਜਿਸ ਨਾਲ ਮਨਜੀਤ ਸਿੰਘ ਨੇ ਦੂਜੇ ਕਿਸਾਨ ਭਰਾਵਾਂ ਲਈ ਉਦਾਹਰਣ ਪੇਸ਼ ਕੀਤੀ ਹੈ।
ਇਹ ਵੀ ਪੜ੍ਹੋ : ਮੋਗਾ ‘ਚ ਰੇਤ ਨਾਲ ਭਰੀ ਟਰਾਲੀ ਦੀ ਸਕੂਟੀ ਨਾਲ ਟੱਕਰ, ਹਾ.ਦਸੇ ‘ਚ ਇੱਕ ਔਰਤ ਦੀ ਹੋਈ ਮੌ.ਤ
ਗੱਲਬਾਤ ਕਰਦਿਆਂ ਕਿਸਾਨ ਮਨਜੀਤ ਸਿੰਘ ਨੇ ਦੱਸਿਆ ਕਿ ਜਿਥੇ ਪਰਾਲੀ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਦੂਜੇ ਪਾਸੇ ਜ਼ਮੀਨ ਦੇ ਕੀਮਤੀ ਤੱਤ ਸੜਨ ਨਾਲ ਕਿਸਾਨ ਦਾ ਆਪਣਾ ਆਰਥਿਕ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਥੋੜ੍ਹੀ ਮਿਹਨਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀ ਨੌਜਵਾਨ ਪੀੜੀ ਦਾ ਭਵਿੱਖ ਸੰਵਾਰਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ : –