Farmer protest continue singhu border: ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਬੀਤੀ ਰਾਤ ਸਿੰਘੂ ਸਰਹੱਦ ‘ਤੇ ਲੰਘਾਈ ਹੈ। ਅੱਜ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਜਾਂ ਫਿਰ ਸਿੰਘੂ ਸਰਹੱਦ ‘ਤੇ ਹੀ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਮੈਦਾਨ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜ਼ਾਜ਼ਤ ਦਿੱਤੀ ਗਈ ਹੈ, ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ।
ਉੱਤਰ ਪ੍ਰਦੇਸ਼ ਦੇ ਬਿਜਨੌਰ ਤੋਂ ਵੀ ਕੁੱਝ ਕਿਸਾਨ ਦਿੱਲੀ ਦੇ ਬੁਰਾੜੀ ਗਰਾਉਂਡ ਵਿੱਚ ਪਹੁੰਚੇ ਹਨ। ਤਕਰੀਬਨ 30 ਕਿਸਾਨ ਬੁਰਾੜੀ ਗਰਾਉਂਡ ਵਿਖੇ ਪਹੁੰਚੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਹੋਰ ਕਿਸਾਨ ਵੀ ਦਿੱਲੀ ਵਿਖੇ ਪਹੁੰਚ ਰਹੇ ਹਨ। ਇਨ੍ਹਾਂ ਕਿਸਾਨਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ। ਹਾਲਾਂਕਿ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਨਿਰੰਤਰ ਵੱਧ ਰਿਹਾ ਹੈ। ਪੰਜਾਬ-ਹਰਿਆਣਾ-ਦਿੱਲੀ ਤੋਂ ਬਾਅਦ ਹੁਣ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਕਿਸਾਨਾਂ ਦਾ ਪ੍ਰਦਰਸ਼ਨ ਦਿਖਾਈ ਦੇ ਰਿਹਾ ਹੈ। ਮੇਰਠ, ਮੁਜ਼ੱਫਰਨਗਰ, ਬਾਗਪਤ ਵਿੱਚ, ਕਿਸਾਨ ਸੜਕਾਂ ‘ਤੇ ਉਤਰ ਆਏ ਹਨ ਅਤੇ ਕੱਲ ਰਾਜਮਾਰਗ ਵੀ ਜਾਮ ਕੀਤੇ ਗਏ ਸੀ। ਪਿੱਛਲੇ ਦਿਨ, ਉੱਤਰ ਪ੍ਰਦੇਸ਼ ਭਾਰਤੀ ਕਿਸਾਨ ਯੂਨੀਅਨ ਦੁਆਰਾ ਇੱਕ ਐਲਾਨ ਕੀਤਾ ਗਿਆ ਸੀ, ਉਹ ਸ਼ੁੱਕਰਵਾਰ ਦੁਪਹਿਰ ਨੂੰ ਖੇਤੀਬਾੜੀ ਕਾਨੂੰਨ ਵਿਰੁੱਧ ਸੜਕਾਂ ਤੇ ਉਤਰਨਗੇ। ਜਿਸ ਦਾ ਕੱਲ ਪ੍ਰਭਾਵ ਵੀ ਦੇਖਿਆ ਗਿਆ ਸੀ।
ਇਹ ਵੀ ਦੇਖੋ : ਕਿਰਸਾਨੀ ਧਰਨਿਆਂ ‘ਚ ਦੇਖੋ ਲੰਗਰ ਸੇਵਾ ਦਾ ਅਸਲ ਮਕਸਦ ਅਤੇ ਭਾਵਨਾ