Farmer protest delhi haryana border: ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਆਉਣ ਦੀ ਆਗਿਆ ਦੇ ਦਿੱਤੀ ਗਈ ਹੈ। ਕਿਸਾਨਾਂ ਨੂੰ ਸਿੰਘੁ ਸਰਹੱਦ ਤੋਂ ਦਿੱਲੀ ਆਉਣ ਦੀ ਆਗਿਆ ਦਿੱਤੀ ਗਈ ਹੈ, ਇਸੇ ਦੌਰਾਨ ਪੁਲਿਸ ਟੀਮ ਵੀ ਕਿਸਾਨਾਂ ਦੇ ਨਾਲ ਰਹੇਗੀ। ਪਰ ਇਸ ਤੋਂ ਕੁੱਝ ਸਮੇਂ ਬਾਅਦ ਹੀ ਸਿੰਘੁ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਸੀ। ਜਿਸ ਤੋਂ ਬਾਅਦ ਹੁਣ ਕਿਸਾਨ ਬੁਰਾੜੀ ਜਾਣ ਤੋਂ ਇਨਕਾਰ ਕਰ ਰਹੇ ਹਨ। ਕਿਸਾਨ ਸਿੰਘੁ ਸਰਹੱਦ ‘ਤੇ ਡੱਟੇ ਹੋਏ ਹਨ। ਕਿਸਾਨ ਪਿੱਛਲੇ ਦਿਨ ਤੋਂ ਹੀ ਦਿੱਲੀ ਆਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਕਈ ਵਾਰ ਪੁਲਿਸ ਨਾਲ ਝੜਪ ਵੀ ਹੋਈ ਹੈ। ਹੁਣ ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਉਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ। ਉਹ ਅਜੇ ਵੀ ਸਿੰਘੁ ਸਰਹੱਦ ‘ਤੇ ਖੜੇ ਹਨ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੋਈ ਹੰਗਾਮੇ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਦੇ ਨਿਰੰਕਾਰੀ ਗਰਾਉਂਡ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਸੀ। ਇਸ ਸਮੇਂ ਦੌਰਾਨ ਕਿਸਾਨ ਦਿੱਲੀ ਦੇ ਕਿਸੇ ਹੋਰ ਖੇਤਰ ਵਿੱਚ ਨਹੀਂ ਜਾ ਸਕਣਗੇ। ਨਾਲ ਹੀ, ਪੁਲਿਸ ਇਸ ਸਮੇਂ ਦੌਰਾਨ ਕਿਸਾਨਾਂ ਦੇ ਨਾਲ ਰਹੇਗੀ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਉਥੇ ਇਕੱਠੇ ਹੋ ਸਕਦੇ ਹਨ ਅਤੇ ਪ੍ਰਦਰਸ਼ਨ ਕਰ ਸਕਦੇ ਹਨ। ਪੰਜਾਬ ਤੋਂ ਦਿੱਲੀ ਰਵਾਨਾ ਹੋਏ ਕਿਸਾਨ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ, ਜੋ ਹਰਿਆਣਾ ਪੁਲਿਸ ਦੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਦਿੱਲੀ ਸਰਹੱਦ ‘ਤੇ ਪਹੁੰਚ ਗਏ ਹਨ। ਪਰ ਸਿੰਘੁ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਤੋਂ ਬਾਅਦ ਕਿਸਾਨਾਂ ‘ਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ ਸੀ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਸਨ।