Farmer protest delhi police : ਗਣਤੰਤਰ ਦਿਵਸ ਮੌਕੇ ਹੋਏ ਟਰੈਕਟਰ ਮਾਰਚ ਵਿੱਚ ਗੋਏ ਹੰਗਾਮੇ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਜਾਰੀ ਹੈ। ਬੁੱਧਵਾਰ ਦੁਪਹਿਰ ਤੱਕ 200 ਤੋਂ ਵੱਧ ਆਰੋਪੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦੋਂਕਿ ਦੋ ਦਰਜਨ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਕੁੱਝ ਕਿਸਾਨ ਨੇਤਾਵਾਂ ‘ਤੇ ਵੀ ਦਿੱਲੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ। ਬੁੱਧਵਾਰ ਸ਼ਾਮ ਨੂੰ ਦਿੱਲੀ ਪੁਲਿਸ ਇੱਕ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਵੇਗੀ।
ਬੀਤੇ ਦਿਨੀਂ ਹੋਏ ਹੰਗਾਮੇ ਲਈ ਦਿੱਲੀ ਪੁਲਿਸ ਨੇ ਜਿਨ੍ਹਾਂ ਕਿਸਾਨ ਨੇਤਾਵਾਂ ਉੱਤੇ ਐਫਆਈਆਰ ਦਰਜ ਕੀਤੀ ਹੈ, ਇਨ੍ਹਾਂ ਵਿੱਚ ਰਾਕੇਸ਼ ਟਿਕੈਤ, ਡਾ: ਦਰਸ਼ਨ ਪਾਲ, ਜੋਗਿੰਦਰ ਸਿੰਘ, ਬੂਟਾ ਸਿੰਘ, ਬਲਬੀਰ ਸਿੰਘ ਰਾਜੇਵਾਲ ਅਤੇ ਰਾਜਿੰਦਰ ਸਿੰਘ ਦੇ ਨਾਮ ਸ਼ਾਮਿਲ ਹਨ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਟਰੈਕਟਰ ਮਾਰਚ ਦੌਰਾਨ ਇਨ੍ਹਾਂ ਨੇਤਾਵਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਦਿੱਲੀ ਪੁਲਿਸ ਸ਼ਾਮ ਚਾਰ ਵਜੇ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰੇਗੀ। ਬੁੱਧਵਾਰ ਨੂੰ ਕਿਸਾਨ ਜੱਥੇਬੰਦੀਆਂ ਦੀ ਤਰਫੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਕਿ ਟਰੈਕਟਰ ਪਰੇਡ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਲਈ ਹੰਗਾਮਾ ਕੀਤਾ ਗਿਆ ਹੈ।
ਇਹ ਵੀ ਦੇਖੋ : ਲਾਲ ਕਿਲ੍ਹੇ ਦੀ ਘਟਨਾ ਦੀ ਸਾਜ਼ਿਸ਼ ਹੋਈ ਬੇਨਕਾਬ ਅੰਦੋਲਨ ਦੀ ਸਟੇਜ ਤੇ ਪਹੁੰਚੇ ਜਥੇਬੰਦੀਆਂ ਦੇ ਆਗੂ