Farmer protest ghazipur border : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 38 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਸੱਤਵੇਂ ਦੌਰ ਵਿੱਚ ਵੀ ਸੰਪੂਰਨ ਹੱਲ ਨਹੀਂ ਲੱਭਿਆ ਗਿਆ ਸੀ,ਪਰ ਦੋ ਮੁੱਦਿਆਂ ‘ਤੇ ਸਹਿਮਤੀ ਬਣ ਗਈ ਸੀ।
ਪਰ ਇਸ ਦੌਰਾਨ ਕਿਸਾਨ ਅੰਦੋਲਨ ਨਾਲ ਜੁੜੀ ਇੱਕ ਵੱਡੀ ਅਤੇ ਬੁਰੀ ਖਬਰ ਆ ਰਹੀ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਿਲ ਕਿਸਾਨ ਨੇ ਖ਼ੁਦਖੁਸੀ ਕਰ ਲਈ ਹੈ। ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਅੱਜ ਗਾਜੀਪੁਰ ਬਾਰਡਰ ‘ਤੇ ਫਾਹਾ ਲੈ ਲਿਆ ਹੈ। ਕਿਸਾਨ ਨੇ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ‘ਤੇ ਪਖਾਨੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਕਿਸਾਨਾਂ ਅਤੇ ਸਰਕਾਰ ਹੁਣ ਅਗਲੀ ਬੈਠਕ 4 ਜਨਵਰੀ ਨੂੰ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦਿਨ ਕੋਈ ਹੱਲ ਹੋ ਸਕਦਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ 4 ਜਨਵਰੀ ਨੂੰ ਸਕਾਰਾਤਮਕ ਨਤੀਜੇ ਆਉਣਗੇ। ਗਾਜੀਪੁਰ ਸਰਹੱਦ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਦੇ ਸਾਹਮਣੇ ਮੀਹ ਅਤੇ ਠੰਡ ਦੋਹਰੀ ਮੁਸ਼ਕਿਲ ਲੈ ਕੇ ਆਈ ਹੈ। ਅੱਜ ਸਵੇਰੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋਈ ਹੈ। ਇਸ ਦੇ ਕਾਰਨ, ਦਿੱਲੀ-ਐਨਸੀਆਰ ਵਿੱਚ ਠੰਡ ‘ਚ ਵੀ ਵਾਧਾ ਹੋਇਆ ਹੈ।
ਇਹ ਵੀ ਦੇਖੋ : ਸਰਕਾਰ ਵੱਲੋਂ 50 ਫੀਸਦ ਮੰਗਾਂ ਮੰਨਣ ਦੀ ਕੀ ਹੈ ਸੱਚਾਈ ? ਸੁਣੋ ਇਸ ਆਗੂ ਦੇ ਤੱਤੇ ਬੋਲ