Farmer protest govt talk : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਨੌਵੇਂ ਗੇੜ ਦੀ ਮੀਟਿੰਗ ਜਾਰੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿੱਚੋਂ ਕੋਈ ਹੱਲ ਨਿਕਲੇਗਾ। ਹਾਲਾਂਕਿ, ਕਿਸਾਨ ਸੰਗਠਨ ਅਜੇ ਵੀ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਬੈਠਕ ਵਿੱਚ ਇੱਕ ਵਾਰ ਫਿਰ ਸਰਕਾਰ ਵਲੋਂ ਕਿਸਾਨਾਂ ਨੂੰ ਕਾਨੂੰਨਾਂ ‘ਚ ਸੋਧਾਂ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਜਦਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੜ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਧਾਂ ਨਹੀਂ ਬਲਕਿ ਕਾਨੂੰਨ ਰੱਦ ਹੀ ਕਰਵਾਉਣਾ ਚਾਹੁੰਦੇ ਹਨ।
ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਪਰੀਮ ਕੋਰਟ ਦੁਆਰਾ ਬਣਾਈ ਕਮੇਟੀ ਸਰਕਾਰ ਨੂੰ ਬੁਲਾਵੇਗੀ, ਅਸੀਂ ਕਮੇਟੀ ਦੇ ਸਾਹਮਣੇ ਆਪਣਾ ਪੱਖ ਰੱਖਾਂਗੇ। ਅੱਜ ਗੱਲਬਾਤ ਦੀ ਤਰੀਕ ਨਿਰਧਾਰਤ ਕੀਤੀ ਗਈ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਚੱਲ ਜਾਰੀ ਹੈ।
ਇਹ ਵੀ ਦੇਖੋ : ਸਟੇਜ ਤੇ ਧੱਕੇ ਨਾਲ ਟਾਈਮ ਲੈ ਕੇ ਅਵਾ ਤਵਾ ਬੋਲਣ ਵਾਲਿਆਂ ਨੂੰ ਰਾਜੇਵਾਲ ਦੀ ਤਾੜਣਾ