Farmer protest govt talks : ਖੇਤੀਬਾੜੀ ਕਨੂੰਨ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਡੈੱਡਲਾਕ ਅਜੇ ਖਤਮ ਨਹੀਂ ਹੋਇਆ। ਬੀਤੇ ਦਿਨ ਸੋਮਵਾਰ ਨੂੰ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਇੱਕ ਵਾਰ ਫਿਰ ਬੇਸਿੱਟਾ ਰਹੀ ਹੈ। ਹੁਣ ਇੱਕ ਵਾਰ ਫਿਰ 8 ਜਨਵਰੀ ਨੂੰ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋਣਗੀਆਂ। ਕਿਸਾਨ ਅਜੇ ਵੀ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ। ਹੁਣ 8 ਜਨਵਰੀ ਨੂੰ ਕਿਸਾਨਾਂ ਅਤੇ ਸਰਕਾਰ ਦਰਮਿਆਨ ਇੱਕ ਬੈਠਕ ਹੋਣ ਜਾ ਰਹੀ ਹੈ। ਉਦੋਂ ਤੱਕ ਅੰਦੋਲਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਨੇ ਪਹਿਲਾਂ ਹੀ 6 ਜਨਵਰੀ ਨੂੰ ਟਰੈਕਟਰ ਰੈਲੀ ਕੱਢਣ ਦਾ ਐਲਾਨ ਕਰ ਦਿੱਤਾ ਹੈ, ਇਸ ਤੋਂ ਇਲਾਵਾ 26 ਜਨਵਰੀ ਤੱਕ ਵੱਖ-ਵੱਖ ਤਰੀਕਿਆਂ ਨਾਲ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 41 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਇਸ ਮੌਕੇ ਸਭ ਦੀਆ ਨਜਰਾਂ ਹੁਣ 8 ਜਨਵਰੀ ਨੂੰ ਹੋਣ ਵਾਲੀ ਬੈਠਕ ‘ਤੇ ਟਿਕੀਆਂ ਹੋਈਆਂ ਹਨ।
ਇਹ ਵੀ ਦੇਖੋ : Tikri Border ‘ਤੇ ਡਟੇ ਵਕੀਲਾਂ ਦਾ ਹੌਂਸਲਾ ਦੇਖ ਤੁਸੀ ਵੀ ਕਰੋਗੇ ਵਾਹ-ਵਾਹ ! | Daily Post Punjabi