ਅੱਜ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਕਿਸਾਨਾਂ ਦਾ ਇੱਕ ਵੱਡਾ ਪ੍ਰਦਰਸ਼ਨ ਹੋਣ ਜਾ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਭਰ ਵਿੱਚ 3 ਹਜ਼ਾਰ ਤੋਂ ਵੱਧ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਦਾ ਇਹ ਪ੍ਰਦਰਸ਼ਨ 16 ਮਈ ਨੂੰ 350 ਤੋਂ ਵੱਧ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਖ਼ਿਲਾਫ਼ ਹੋ ਰਿਹਾ ਹੈ।
ਦਰਅਸਲ, 16 ਮਈ ਨੂੰ ਸੀ ਐਮ ਮਨੋਹਰ ਲਾਲ ਖੱਟਰ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਲਈ ਹਿਸਾਰ ਪਹੁੰਚੇ ਸਨ। ਇਸ ਸਮੇਂ ਦੌਰਾਨ ਕਿਸਾਨਾਂ ਨੇ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਸੀ। ਪੁਲਿਸ ਵਲੋਂ ਲਾਠੀਚਾਰਜ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਸਨ। ਇਸ ਝੜਪ ਵਿੱਚ ਦਰਜਨਾਂ ਕਿਸਾਨ ਜ਼ਖਮੀ ਹੋਏ ਹਨ। ਇਸ ਵਿੱਚ 5 ਮਹਿਲਾ ਕਾਂਸਟੇਬਲ ਸਮੇਤ 20 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸੀ। ਇਸ ਮਾਮਲੇ ਵਿੱਚ ਆਈਪੀਸੀ ਦੀਆਂ 11 ਵੱਖ-ਵੱਖ ਧਾਰਾਵਾਂ ਵਿੱਚ 350 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਕੀ ਬਿਨਾਂ ਕੋਰੋਨਾ ਹੋਏ ਵੀ ਹੈ ਬਲੈਕ ਫੰਗਸ ਦਾ ਖ਼ਤਰਾ ਤੇ ਕਿੰਨਾ ਲੋਕਾਂ ਨੂੰ ਹੈ ਸੁਚੇਤ ਰਹਿਣ ਦੀ ਲੋੜ, ਜਾਣੋ ਮਾਹਿਰਾਂ ਦੇ ਜਵਾਬ
ਅੱਜ ਕਿਸਾਨ ਯੂਨੀਅਨਾਂ ਵੱਲੋਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਹਿਸਾਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ 3 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਹਨ, ਉਨ੍ਹਾਂ ਨੂੰ ਵਾਪਿਸ ਲਿਆ ਜਾਵੇ। ਉਨ੍ਹਾਂ ਨੇ ਕੋਰੋਨਾ ਕਾਰਨ ਲਗਾਏ ਗਏ ਲੌਕਡਾਊਨ ਦਾ ਬਾਈਕਾਟ ਕਰਨ ਦੀ ਧਮਕੀ ਵੀ ਦਿੱਤੀ ਹੈ। ਐਤਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਸੀ, ਪਰ ਕਿਸਾਨ ਗੱਲਬਾਤ ਲਈ ਨਹੀਂ ਆਏ ਅਤੇ ਪ੍ਰਦਰਸ਼ਨ ’ਤੇ ਅੜੇ ਰਹੇ।
ਇਹ ਵੀ ਦੇਖੋ : 3 ਤੋਂ 5 ਰੁਪਏ ‘ਚ ਵਿਕਣ ਵਾਲਾ Parle G ਅਰਬਾਂ ਦੀ ਕਰ ਰਿਹਾ ਕਮਾਈ, ਜਾਣੋ ਸਫ਼ਲਤਾ ਦਾ ਰਾਜ਼, ਦੇਖੋ ਖ਼ਾਸ ਰਿਪੋਰਟ