Farmer protest on farm law talks : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ।
ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਹੋਣ ਜਾ ਰਹੀ ਹੈ। ਕਿਸਾਨ ਆਗੂ ਵੀ ਗੱਲਬਾਤ ਲਈ ਵਿਗਿਆਨ ਭਵਨ ਲਈ ਰਵਾਨਾ ਹੋ ਚੁੱਕੇ ਹਨ। ਇਹ ਗੱਲਬਾਤ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਹੋਣੇ ਹਨ। ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨੀ ਲਹਿਰ ਦਿਲੋਂ ਹੈ ਅਤੇ ਅਸੀਂ ਕਾਨੂੰਨ ਵਾਪਿਸ ਕਰਵਾਏ ਬਿਨਾਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਸਰਕਾਰ ਕਾਨੂੰਨ ਰੱਦ ਕਰੇ, ਸਵਾਮੀਨਾਥਨ ਰਿਪੋਰਟ ਲਾਗੂ ਕਰੇ ਅਤੇ ਐਮਐਸਪੀ ‘ਤੇ ਕਾਨੂੰਨ ਬਣਾਏ।