Farmer protest talks with modi govt : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਸੱਤਵੇਂ ਦੌਰ ਦੀ ਬੈਠਕ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਮੀਟਿੰਗ ਦੇ ਪਹਿਲੇ ਹੀ ਦੌਰ ਵਿੱਚ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਤੁਸੀਂ ਸਾਨੂੰ ਦੱਸੋ ਕਿ ਕੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇਗਾ ਜਾ ਨਹੀਂ। ਇਸ ‘ਤੇ ਨਰਿੰਦਰ ਤੋਮਰ ਨੇ ਕਿਹਾ ਕਿ ਅਸੀਂ ਤਿੰਨ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹਾਂ, ਪਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਦੀ ਤਾਜ਼ਾ ਖ਼ਬਰ ਇਹ ਹੈ ਕਿ ਕਿਸਾਨ ਜੱਥੇਬੰਦੀਆਂ ਦੇ ਐਮਐਸਪੀ ਉੱਤੇ ਲਿਖਤੀ ਭਰੋਸਾ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਉੱਤੇ ਸਰਕਾਰ ਨੇ ਕਿਹਾ ਕਿ ਉਹ ਇਹ ਫੈਸਲਾ ਕਰਨ ਲਈ ਇੱਕ ਸਾਂਝੀ ਕਮੇਟੀ ਬਣਾ ਦਿੰਦੇ ਹਨ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਵਿੱਚ ਕਿਹੜੀਆਂ ਸੋਧਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸੂਤਰਾਂ ਅਨੁਸਾਰ ਸਰਕਾਰ ਦੇ ਇਸ ਪ੍ਰਸਤਾਵ ਨੂੰ ਕਿਸਾਨ ਜੱਥੇਬੰਦੀਆਂ ਨੇ ਰੱਦ ਕਰ ਦਿੱਤਾ ਸੀ। ਹੁਣ ਇਸ ਮੌਕੇ ਇਹ ਖਬਰ ਆ ਰਹੀ ਹੈ ਕਿ ਇੱਕ ਵਾਰ ਫਿਰ ਕਿਸਾਨਾਂ ਅਤੇ ਸਰਕਾਰ ਦਰਮਿਆਨ ਮੀਟਿੰਗ ਬੇਸਿੱਟਾ ਰਹੀ ਹੈ। ਇਸ ਮੀਟਿੰਗ ਦੇ ਵਿੱਚ ਵੀ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਹਾਲਾਂਕਿ ਇਸ ਵੇਲੇ ਇੱਕ ਅਹਿਮ ਖਬਰ ਇਹ ਵੀ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਅਗਲੀ ਮੀਟਿੰਗ 8 ਜਨਵਰੀ ਨੂੰ ਹੋਵੇਗੀ।
ਇਹ ਵੀ ਦੇਖੋ : ਸਰਕਾਰ ਨਹੀਂ ਮੰਨੀ ਖੇਤੀ ਕਨੂੰਨਾਂ ਰੱਦ ਕਰਨ ‘ਤੇ, ਆਮੋ-ਸਾਹਮਣੇ ਹੋਈਆਂ ਦੋਨੋਂ ਧਿਰਾਂ