Farmer protest tractor rally : ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 54 ਵੇਂ ਦਿਨ ਵੀ ਜਾਰੀ ਹੈ। ਇਸ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ 26 ਜਨਵਰੀ ਨੂੰ ਇੱਕ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ, ਇਸੇ ਮਾਮਲੇ ਸਬੰਧੀ ਹੁਣ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਇਹ ਫੈਸਲਾ ਕਰਨਾ ਪੁਲਿਸ ਦਾ ਕੰਮ ਹੈ ਕਿ ਕੀ ਕਿਸਾਨਾਂ ਨੂੰ ਟਰੈਕਟਰ ਰੈਲੀ ਕੱਢਣ ਦਿੱਤੀ ਜਾਵੇ ਜਾਂ ਨਹੀਂ। ਅਜਿਹੀ ਸਥਿਤੀ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਨਿਕਲੇਗੀ ਜਾ ਨਹੀਂ ਇਸ ‘ਤੇ ਗੇਂਦ ਦਿੱਲੀ ਪੁਲਿਸ ਦੇ ਹੱਥ ਵਿੱਚ ਜਾਂਦੀ ਨਜ਼ਰ ਆ ਰਹੀ ਹੈ। ਹਾਲਾਂਕਿ ਬੁੱਧਵਾਰ ਨੂੰ ਫਿਰ ਇਸ ਕੇਸ ਦੀ ਸੁਣਵਾਈ ਅਦਾਲਤ ਵਿੱਚ ਹੋਵੇਗੀ।
ਟਰੈਕਟਰ ਰੈਲੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਰਾਮਲੀਲਾ ਮੈਦਾਨ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਬਾਰੇ ਫੈਸਲਾ ਪੁਲਿਸ ਨੇ ਲੈਣਾ ਹੈ। ਨਾਲ ਹੀ ਅਦਾਲਤ ਨੇ ਕਿਹਾ ਕਿ ਪੁਲਿਸ ਇਹ ਤੈਅ ਕਰੇਗੀ ਕਿ ਕਿੰਨੇ ਲੋਕ ਸ਼ਹਿਰ ‘ਚ ਆਉਣਗੇ ਅਤੇ ਕਿਵੇਂ ਆਉਣਗੇ। ਚੀਫ਼ ਜਸਟਿਸ ਨੇ ਕਿਹਾ ਕਿ ਕੀ ਹੁਣ ਅਦਾਲਤ ਨੂੰ ਦੱਸਣਾ ਪਏਗਾ ਕਿ ਪੁਲਿਸ ਐਕਟ ਤਹਿਤ ਸਰਕਾਰ ਕੋਲ ਕਿਹੜੀ ਸ਼ਕਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗੀ।
ਇਹ ਵੀ ਦੇਖੋ : ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਕਿਸਾਨ 26 ਨੂੰ ਦਿੱਲੀ ਜਾਣਗੇ ਜਾਂ ਨਹੀ ਹੋਵੇਗਾ ਫੈਸਲਾ