Farmer said we are ready: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਪ੍ਰਦਰਸ਼ਨ 50ਵੇਂ ਦਿਨ ਵੀ ਜਾਰੀ ਹਨ। ਸੁਪਰੀਮ ਕੋਰਟ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ ਤੇ ਇਸ ਦੇ ਨਾਲ ਹੀ ਇੱਕ ਕਮੇਟੀ ਵੀ ਬਣਾਈ ਗਈ ਹੈ। ਪਰ ਸੁਪਰੀਮ ਕੋਰਟ ਵੱਲੋਂ ਇੱਕ ਮਾਹਰ ਕਮੇਟੀ ਕਾਇਮ ਕਰਨ ਤੋਂ ਬਾਅਦ ਵੀ ਸ਼ੁੱਕਰਵਾਰ ਨੂੰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਹੋਣ ਵਾਲੀ 10ਵੇਂ ਦੌਰ ਦੀ ਗੱਲਬਾਤ ਨੂੰ ਲੈ ਕੇ ਅਨਿਸ਼ਚਤਤਾ ਦੇ ਬੱਦਲ ਮੰਡਰਾ ਰਹੇ ਹਨ । ਸਰਕਾਰ ਨੇ ਬੁੱਧਵਾਰ ਨੂੰ ਪ੍ਰਸਤਾਵਿਤ ਬੈਠਕ ਬਾਰੇ ਸੀਨੀਅਰ ਅਧਿਕਾਰੀਆਂ ਅਤੇ ਵਕੀਲਾਂ ਨਾਲ ਵਿਚਾਰ ਵਟਾਂਦਰੇ ਕੀਤੇ ਹਨ। ਜਿਸ ਤੋਂ ਬਾਅਦ ਆਖਰੀ ਫੈਸਲਾ ਵੀਰਵਾਰ ਯਾਨੀ ਕਿ ਅੱਜ ਵਕੀਲਾਂ ਨਾਲ ਸਲਾਹ ਮਸ਼ਵਰਾ ਕਰਨ ਅਤੇ ਸਾਰੇ ਕਾਨੂੰਨੀ ਪਹਿਲੂਆਂ ‘ਤੇ ਵਿਚਾਰ ਕਰਨ ਤੋਂ ਬਾਅਦ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ 15 ਜਨਵਰੀ ਨੂੰ ਗੱਲਬਾਤ ਹੋਣੀ ਹੈ। ਇਸ ਨੂੰ ਲੈ ਕੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ । ਉੱਥੇ ਹੀ ਮਾਹਰ ਕਮੇਟੀ ਨੂੰ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਨਿਯੁਕਤੀ ਸਬੰਧੀ ਅਜੇ ਤੱਕ ਕੋਈ ਪੱਤਰ ਨਹੀਂ ਮਿਲਿਆ ਹੈ।
ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਬਾਰਡਰ ‘ਤੇ ਕਿਸਾਨ ਜੱਥੇਬੰਦੀਆਂ ਦੀ ਦਿਨ ਭਰ ਮੀਟਿੰਗਾਂ ਦਾ ਦੌਰ ਚੱਲਿਆ । ਕਿਸਾਨ ਜੱਥੇਬੰਦੀਆਂ ਨੇ ਦਾਅਵਾ ਕੀਤਾ ਕਿ ਲੋਹੜੀ ‘ਤੇ ਪੰਜਾਬ ਸਣੇ ਦੇਸ਼ ਭਰ ਵਿੱਚ 20 ਹਜ਼ਾਰ ਤੋਂ ਵੱਧ ਥਾਵਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਦਿੱਤੀਆਂ ਗਈਆਂ । ਉੱਥੇ ਹੀ ਕਿਸਾਨ ਜੱਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸਥਿਤੀ ਵਿੱਚ ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲ ਨਹੀਂ ਕਰਨਗੇ । ਕਿਉਂਕਿ, ਕਮੇਟੀ ਸਿਰਫ ਸਰਕਾਰ ਲਈ ਕੰਮ ਕਰੇਗੀ। ਇਸ ਸਬੰਧੀ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ 18 ਜਨਵਰੀ ਨੂੰ ਮਹਿਲਾਵਾਂ ਦੇਸ਼ ਭਰ ਵਿੱਚ ਹਰ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਪ੍ਰਦਰਸ਼ਨ ਕਰਨਗੀਆਂ।
ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ 10 ਸਾਲ ਪੁਰਾਣੇ ਟਰੈਕਟਰਾਂ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਅਸੀਂ 10 ਸਾਲ ਪੁਰਾਣੇ ਟਰੈਕਟਰਾਂ ਨੂੰ ਦਿੱਲੀ ਦੀਆਂ ਸੜਕਾਂ ‘ਤੇ ਚਲਾਵਾਂਗੇ । ਟਰੈਕਟਰ ਪਰੇਡ ਨੂੰ ਲੈ ਕੇ 15 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ਵਿੱਚ ਰਣਨੀਤੀ ਤਿਆਰ ਕਰਾਂਗੇ । ਪਰੇਡ ਵਿੱਚ ਸ਼ਾਮਿਲ ਹੋਣ ਲਈ ਇੱਕ ਹਫਤੇ ਪਹਿਲਾਂ ਪਹੁੰਚਣੇ ਸ਼ੁਰੂ ਹੋ ਜਾਣਗੇ। ਕਿਸਾਨਾਂ ਦੀ ਮੀਟਿੰਗ ਵਿੱਚ ਅਦਾਲਤ ਦੀ ਕਮੇਟੀ ਨਾਲ ਮੀਟਿੰਗ ਨੂੰ ਲੈ ਕੇ ਵੀ ਚਰਚਾ ਹੋਈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਕਿਸਾਨ ਜੱਥੇਬੰਦੀਆਂ ਕਮੇਟੀ ਨਾਲ ਕੋਈ ਗੱਲ ਨਹੀਂ ਕਰਨਗੀਆਂ । ਅਜੇ ਤੱਕ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ ਹੈ ਤਾਂ ਕਮੇਟੀ ਨਾਲ ਕਿਵੇਂ ਹੱਲ ਨਿਕਲ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਵਰਗੀਆਂ ਗੱਲਾਂ ਕਰਨ ਨੂੰ ਸਪੱਸ਼ਟ ਕੀਤਾ ਕਿ ਕਿਸਾਨ ਜੱਥੇਬੰਦੀਆਂ ਅਜਿਹਾ ਕੁਝ ਨਹੀਂ ਕਰਨਗੀਆਂ । ਸਿਰਫ ਟਰੈਕਟਰ ਮਾਰਚ ਵਿਰੋਧ ਦਰਜ ਕਰਵਾਵਾਂਗੇ।
ਇਹ ਵੀ ਦੇਖੋ: ਸਿਰਮੌਰ ਕਿਸਾਨੀ ਮੰਚ ਤੋਂ ਬਲਬੀਰ ਸਿੰਘ ਰਾਜੇਵਾਲ ਦੀਆਂ ਖਰੀਆਂ-ਖਰੀਆਂ