Farmers Agree to Negotiate Conditions: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਸੀ। ਜਿਸਦੇ ਲਈ 29 ਦਸੰਬਰ ਨੂੰ ਸਵੇਰੇ 11 ਵਜੇ ਦਾ ਸਮਾਂ ਪ੍ਰਸਤਾਵਿਤ ਕੀਤਾ ਹੈ। ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੋਮਵਾਰ ਤੱਕ ਕਿਸਾਨ ਸੰਗਠਨਾਂ ਨਾਲ ਗੱਲਬਾਤ ਦੇ ਪ੍ਰਸਤਾਵ ‘ਤੇ ਪੱਤਰ ਭੇਜ ਦਵੇਗੀ। ਸੂਤਰਾਂ ਅਨੁਸਾਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰੇ ਕਰਨ ਤੋਂ ਬਾਅਦ ਸੱਦਾ ਭੇਜਿਆ ਜਾਵੇਗਾ।
ਦਰਅਸਲ, ਖੇਤੀਬਾੜੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ ‘ਤੇ ਕਿਸਾਨਾਂ ਦਾ 31 ਦਿਨਾਂ ਤੋਂ ਅੰਦੋਲਨ ਜਾਰੀ ਹੈ ਅਤੇ ਸ਼ਨੀਵਾਰ ਨੂੰ ਸਮਝੌਤੇ ਲਈ ਸਰਕਾਰ ਵੱਲੋਂ ਪਿਛਲੇ ਦਿਨੀਂ ਇੱਕ ਪੱਤਰ ਭੇਜਿਆ ਗਿਆ ਸੀ, ਜਿਸ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ 29 ਦਸੰਬਰ ਨੂੰ ਬੈਠਕ ਬੁਲਾਉਣ ਦਾ ਪ੍ਰਸਤਾਵ ਰੱਖਿਆ ਹੈ । ਸਿੰਘੂ ਬਾਰਡਰ ‘ਤੇ ਬੈਠਕ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਪ੍ਰਸਤਾਵ ਹੈ ਕਿ ਕਿਸਾਨਾਂ ਅਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਅਗਲੀ ਬੈਠਕ 29 ਦਸੰਬਰ ਨੂੰ ਸਵੇਰੇ 11 ਵਜੇ ਕੀਤੀ ਜਾਵੇ।
ਕਿਸਾਨ ਮੋਰਚਾ ਨੇ ਖੇਤੀਬਾੜੀ ਮੰਤਰਾਲੇ ਦੇ ਸੈਕਟਰੀ ਵੱਲੋਂ ਭੇਜੇ ਪੱਤਰ ਦੇ ਆਪਣੇ ਜਵਾਬ ਵਿੱਚ ਕਿਹਾ, ‘ਅਫਸੋਸ ਹੈ ਕਿ ਇਸ ਪੱਤਰ ਵਿੱਚ ਵੀ ਸਰਕਾਰ ਨੇ ਪਿਛਲੀਆਂ ਮੀਟਿੰਗਾਂ ਦੇ ਤੱਥ ਛੁਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ । ਅਸੀਂ ਹਰ ਮੀਟਿੰਗ ਵਿੱਚ ਹਮੇਸ਼ਾਂ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਮੋਰਚੇ ਵੱਲੋਂ ਭੇਜੇ ਗਏ ਜਵਾਬ ਵਿੱਚ ਕਿਹਾ ਗਿਆ ਹੈ, ‘ਤੁਸੀਂ ਕਹਿੰਦੇ ਹੋ ਕਿ ਸਰਕਾਰ ਕਿਸਾਨਾਂ ਦੀ ਸਹੂਲਤ ਅਤੇ ਕਿਸਾਨਾਂ ਵੱਲੋਂ ਚੁਣੇ ਗਏ ਮੁੱਦਿਆਂ’ ਤੇ ਗੱਲਬਾਤ ਕਰਨ ਲਈ ਤਿਆਰ ਹੈ, ਇਸ ਲਈ ਅਸੀਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਰੀਆਂ ਸੰਸਥਾਵਾਂ ਨਾਲ ਗੱਲਬਾਤ ਕਰ 4 ਪ੍ਰਸਤਾਵ ਰੱਖ ਰਹੇ ਹਾਂ।
ਇਹ ਵੀ ਦੇਖੋ: ਕਿਸਾਨੀ ਸੰਘਰਸ਼ ‘ਚ ਬੱਚਿਆਂ ਸਮੇਤ ਪਹੁੰਚੇ ਸਕੂਲਾਂ ਦੇ ਅਧਿਆਪਕ, ਮੋਦੀ ਨੂੰ ਸੁਣਾਈਆ ਖਰੀਆਂ-ਖਰੀਆਂ