Farmers and police clash in rohtak : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 129 ਵਾਂ ਦਿਨ ਹੈ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਅੱਜ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
ਸ਼ਨੀਵਾਰ ਨੂੰ ਅੰਦੋਲਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਜੋ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੇਤੀਬਾੜੀ ਕਾਨੂੰਨਾਂ ਕਾਰਨ ਵਿਰੋਧ ਕਰਨ ਲਈ ਆਏ ਸੀ। ਇਸ ਵਿੱਚ ਬਹੁਤ ਸਾਰੇ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਆਈ ਟੀ ਆਈ ਗਰਾਉਂਡ ਵਿਖੇ ਹੋਣ ਵਾਲੀ ਸਤਿਗੁਰੂ ਦਾਸ ਸ਼ਰਮਾ ਦੀ ਸ਼ੋਕ ਸਭਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੇ ਕਾਰਨ, ਮੁੱਖ ਮੰਤਰੀ ਦੇ ਲਈ ਹੈਲੀਪੈਡ ਬਾਬਾ ਮਸਤਾਨਾਥ ਵਿੱਚ ਸਥਿਤ ਮੱਠ ਵਿੱਚ ਬਣਾਇਆ ਗਿਆ ਹੈ। ਇਸ ਸਮੇ ਵੀ ਅੰਦੋਲਨਕਾਰੀ ਅਤੇ ਪੁਲਿਸ ਵਾਲੇ ਆਹਮੋ-ਸਾਹਮਣੇ ਹਨ ਅਤੇ ਤਣਾਅ ਦੀ ਸਥਿਤੀ ਹੈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਅੰਦੋਲਨਕਾਰੀਆਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਉਤਰਨ ਨਹੀਂ ਦੇਣਗੇ। ਜ਼ਿਕਰਯੋਗ ਹੈ ਕੇ ਬੀਕੇਯੂ ਨੇਤਾਵਾਂ ਨੇ ਬੀਤੇ ਦਿਨ ਹੀ ਚੇਤਾਵਨੀ ਦਿੱਤੀ ਸੀ ਕਿ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਪਿੰਡ ਵਿੱਚ ਉਤਰਨ ਨਹੀਂ ਦਿੱਤਾ।
ਇਹ ਵੀ ਦੇਖੋ : ਕਿਸਾਨਾਂ ਨੇ ਘੇਰ ਲਏ CM ਮਨੋਹਰ ਲਾਲ ਖੱਟਰ, ਤੋੜੇ ਬੈਰੀਕੇਡ, ਹੋਇਆ ਜੰਮ ਕੇ ਵਿਰੋਧ