Farmers at Ghazipur border plant flowers: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਭਗ ਢਾਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ । ਕਿਸਾਨ ਅੰਦੋਲਨ ਨੂੰ ਲੈ ਕੇ ਇਸ ਸਮੇਂ ਦਿੱਲੀ ਦਾ ਗਾਜ਼ੀਪੁਰ ਬਾਰਡਰ ਸਭ ਤੋਂ ਵੱਧ ਚਰਚਾ ਵਿੱਚ ਹੈ। ਗਣਤੰਤਰ ਦਿਵਸ ਪਰੇਡ ਵਿੱਚ ਹੋਈ ਹਿੰਸਾ ਤੋਂ ਬਾਅਦ ਪੁਲਿਸ ਨੇ ਗਾਜ਼ੀਪੁਰ ਅਤੇ ਟਿੱਕਰੀ ਬਾਰਡਰ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਇਸਦੇ ਨਾਲ ਇਨ੍ਹਾਂ ਬਾਰਡਰਾਂ ‘ਤੇ ਨਾਕਾਬੰਦੀ ਵੀ ਕੀਤੀ ਗਈ ਹੈ। ਇਸ ਨਾਲ ਪੁਲਿਸ ਨੇ ਉੱਥੇ ਕਿੱਲਾਂ ਵੀ ਗਡਵਾ ਦਿੱਤੀਆਂ ਹਨ ।
ਦਿੱਲੀ ਪੁਲਿਸ ਦੀ ਇਸ ਹਰਕਤ ਤੋਂ ਬਾਅਦ ਸਰਕਾਰ ਦੀ ਕਾਫੀ ਆਲੋਚਨਾ ਵੀ ਹੋਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉੱਥੋਂ ਕਿੱਲਾਂ ਹਟਵਾ ਦਿੱਤੀਆਂ । ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਥੇ ਇੱਕ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ। ਦਰਅਸਲ, ਪੁਲਿਸ ਵੱਲੋਂ ਜਿਸ ਜਗ੍ਹਾ ਕਿੱਲਾਂ ਲਗਵਾਈਆਂ ਗਈਆਂ ਸਨ ਹੁਣ ਉਸ ਜਗ੍ਹਾ ਕਿਸਾਨ ਫੁੱਲ ਲਗਾ ਰਹੇ ਹਨ। ਸ਼ੁੱਕਰਵਾਰ ਨੂੰ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ‘ਤੇ ਖੁਦ ਫਾਂਵਡਾ ਲੈ ਕੇ ਫੁੱਲ ਲਗਾਉਂਦੇ ਹੋਏ ਦਿਖਾਈ ਦਿੱਤੇ। ਜਿਸ ਤੋਂ ਬਾਅਦ ਰਾਕੇਸ਼ ਟਿਕੈਤ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ।
ਦੱਸ ਦੇਈਏ ਕਿ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪਰ ਕਿਸਾਨਾਂ ਨੇ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਚੱਕਾ ਜਾਮ ਤੋਂ ਮੁਕਤ ਰੱਖਣ ਦਾ ਫੈਸਲਾ ਲਿਆ ਹੈ।
ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ