Farmers block Delhi-Meerut expressway: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਵੱਲੋਂ ਅੱਜ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨ ਦਿਵਸ ਦੇ ਮੌਕੇ ਅੱਜ ਕਿਸਾਨਾਂ ਵੱਲੋਂ ਦਿੱਲੀ-ਮੇਰਠ ਐਕਸਪ੍ਰੈੱਸ ਵੇਅ ‘ਤੇ ਹਵਨ ਕੀਤਾ ਗਿਆ। ਇਸਦੇ ਨਾਲ ਹੀ ਕਿਸਾਨਾਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ।
ਦਿੱਲੀ-ਹਰਿਆਣਾ ਨੂੰ ਜੋੜਨ ਵਾਲੇ ਸਿੰਘੂ ਬਾਰਡਰ ‘ਤੇ ਡਟੇ ਕਿਸਾਨਾਂ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਪੰਜਾਬ ਦੀਆਂ 32 ਕਿਸਾਨ ਸੰਗਠਨਾਂ ਦੀ ਮੀਟਿੰਗ ਹੋਈ ਅਤੇ ਉਸ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ‘ਤੇ ਅੱਜ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 26 ਜਨਵਰੀ ਨੂੰ ਭਾਰਤ ਦਾ ਦੌਰਾ ਕਰਨ ਜਾ ਰਹੇ ਹਨ । ਅਸੀਂ ਬ੍ਰਿਟਿਸ਼ ਸੰਸਦ ਮੈਂਬਰਾਂ ਨੂੰ ਲਿਖ ਰਹੇ ਹਾਂ ਬ੍ਰਿਟਿਸ਼ ਪ੍ਰਧਾਨਮੰਤਰੀ ਨੂੰ ਭਾਰਤ ਆਉਣ ਤੋਂ ਰੋਕਣ, ਜਦੋਂ ਤੱਕ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ । ਕਿਸਾਨਾਂ ਨੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਮੰਨਣ ਦੀ ਅਪੀਲ ਕੀਤੀ ਹੈ । ਉੱਥੇ ਹੀ ਸਰਕਾਰ ਵੱਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਾਨੂੰਨ ਵਾਪਸ ਨਹੀਂ ਹੋਵੇਗਾ, ਪਰ ਸੋਧ ਸੰਭਵ ਹੈ।
ਉੱਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਜੇਸ਼ ਟਿਕੈਤ ਨੇ ਕਿਹਾ ਕਿ ਅੱਜ ਚੌਧਰੀ ਚਰਨ ਸਿੰਘ ਦੇ ਜਨਮਦਿਨ ‘ਤੇ ਇੱਕ ਵੱਡਾ ਜਸ਼ਨ ਮਨਾਵਾਂਗੇ । ਸਰਕਾਰ ਵੱਲੋਂ ਅਜੇ ਤੱਕ ਕੋਈ ਪ੍ਰਸਤਾਵ ਨਹੀਂ ਆਇਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ 23 ਤਰੀਕ ਨੂੰ ਅਸੀਂ ਇੱਕ ਸਮੇਂ ਲਈ ਭੋਜਨ ਨਹੀਂ ਖਾਵਾਂਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡੇ ਲੋਕ 26 ਅਤੇ 27 ਨੂੰ ਦੂਤਘਰਾਂ ਦੇ ਬਾਹਰ ਪ੍ਰਦਰਸ਼ਨ ਕਰਨਗੇ।
ਇਹ ਵੀ ਦੇਖੋ: ਕਿਸਾਨ ਦਿਹਾੜੇ ’ਤੇ ਸਿੰਘੂ ਬਾਰਡਰ ਦੀ stage ਤੋਂ ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਲਲਕਾਰ live..