Farmers block key Delhi-Noida road: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਵਿਵਾਦ ਜਾਰੀ ਹੈ । ਇੱਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ ਤਾਂ ਉਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਹਿ ਦਿੱਤਾ ਗਿਆ ਹੈ ਕਿ ਇਹ ਕਾਨੂੰਨ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਲਏ ਜਾਣਗੇ । ਇਸੇ ਵਿਚਾਲੇ ਬੁੱਧਵਾਰ ਨੂੰ ਇੱਕ ਵਾਰ ਫਿਰ ਦਿੱਲੀ-ਨੋਇਡਾ ਬਾਰਡਰ ਨੂੰ ਬਲਾਕ ਕਰ ਦਿੱਤਾ ਗਿਆ ਹੈ। ਕਿਸਾਨ ਸੰਗਠਨਾਂ ਨੇ ਸਰਕਾਰ ਨੂੰ ਲਿਖਿਤ ਵਿੱਚ ਜਵਾਬ ਦਿੰਦਿਆਂ ਸੋਧਾਂ ਨੂੰ ਠੁਕਰਾ ਦਿੱਤਾ ਹੈ। ਅੱਜ ਹੀ ਸੁਪਰੀਮ ਕੋਰਟ ਵਿੱਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ‘ਤੇ ਵੀ ਸੁਣਵਾਈ ਹੋਣੀ ਹੈ।
ਦਰਅਸਲ, ਅੱਜ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਅਤੇ ਨੋਇਡਾ ਬਾਰਡਰ ਨੂੰ ਬੰਦ ਕਰ ਦਿੱਤਾ ਹੈ। ਸੁਪ੍ਰੀਮ ਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨੋਇਡਾ ਬਾਰਡਰ ਨੂੰ ਖੋਲ੍ਹਿਆ ਗਿਆ ਸੀ, ਪਰ ਹੁਣ ਦੂਜੇ ਸੰਗਠਨਾਂ ਨੇ ਇੱਥੇ ਮੋਰਚਾ ਸੰਭਾਲਿਆ ਹੈ।
ਇਸ ਤੋਂ ਇਲਾਵਾ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਨੂੰ ਲਿਖਤੀ ਜਵਾਬ ਦਿੱਤਾ ਗਿਆ ਹੈ । ਕਿਸਾਨ ਮੋਰਚੇ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਨਾ ਕਰਨ ਅਤੇ ਜੇਕਰ ਉਹ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਸਾਰੇ ਕਿਸਾਨਾਂ ਨਾਲ ਮਿਲ ਕੇ ਗੱਲ ਕਰਨ ।
ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਨਵਜੋਤ ਸਿੱਧੂ ਨੇ ਵੀਡੀਓ ਨੂੰ ਟਵੀਟ ਕਰਦਿਆਂ ਕਿਹਾ ਕਿ ਬੀਮੇ ਦੇ ਨਾਮ ‘ਤੇ ਕਿਸਾਨਾਂ ਨੂੰ ਲੁੱਟਣ ਦਾ ਕੰਮ ਹੋ ਰਿਹਾ ਹੈ ਅਤੇ ਕੰਪਨੀਆਂ ਸਿੱਧੇ ਤੌਰ ‘ਤੇ ਲਾਭ ਲੈ ਰਹੀਆਂ ਹਨ । ਪਹਿਲਾਂ, ਜਦੋਂ ਸਰਕਾਰੀ ਕੰਪਨੀ ਬੀਮਾ ਕਰਵਾਉਂਦੀਆਂ ਸੀ, ਉਦੋਂ ਤੱਕ ਕਿਸਾਨਾਂ ਨੂੰ ਲਾਭ ਹੁੰਦਾ ਸੀ।
ਇਹ ਵੀ ਦੇਖੋ: ਸੰਨੀ ਦਿਓਲ ਦੀ ਜਿੱਤ ‘ਤੇ ਵੇਖੋ ਜੱਦੀ ਪਿੰਡ ਡਾਂਗੋ ‘ਚ ਕੀ ਰਿਹਾ ਨਜਾਰਾ…