Farmers Chakka jam today: ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ। ਇਸ ਚੱਕਾ ਜਾਮ ਦੌਰਾਨ ਐਂਬੂਲੈਂਸ ਤੇ ਸਕੂਲ ਬੱਸਾਂ ਵਰਗੀਆਂ ਸੇਵਾਵਾਂ ਨੂੰ ਛੂਟ ਮਿਲੇਗੀ।
ਦਰਅਸਲ, ਕਿਸਾਨ ਨੇਤਾਵਾਂ ਵੱਲੋਂ ਦਿੱਲੀ-ਐਨਸੀਆਰ ਵਿੱਚ ਚੱਕਾ ਜਾਮ ਨਾ ਕਰਨ ਦੀ ਗੱਲ ਕਹੀ ਗਈ ਹੈ, ਪਰ ਫਿਰ ਵੀ ਦਿੱਲੀ ਪੁਲਿਸ ਸੁਚੇਤ ਹੈ । 26 ਜਨਵਰੀ ਦੇ ਦਿਨ ਵਾਪਰੀ ਘਟਨਾ ਤੋਂ ਸਬਕ ਲੈਂਦਿਆਂ ਪੁਲਿਸ ਇਸ ਵਾਰ ਕੋਈ ਵੀ ਢਿੱਲ ਦੇਣ ਦੇ ਮੂਡ ਵਿੱਚ ਨਹੀਂ ਹੈ। ਦਿੱਲੀ ਪੁਲਿਸ ਨੇ ਗੁਆਂਢੀ ਰਾਜਾਂ ਨਾਲ ਲੱਗਣ ਵਾਲੇ ਬਾਰਡਰ ‘ਤੇ ਸੁਰੱਖਿਆ ਸਖਤ ਕਰ ਦਿੱਤੀ ਹੈ।
ਦਿੱਲੀ ਪੁਲਿਸ ਦੇ ਡੀਸੀਪੀ ਕ੍ਰਾਈਮ ਚਿੰਨਮਈ ਬਿਸਵਾਲ ਨੇ ਕਿਹਾ ਕਿ ਟਿਕਰੀ, ਸਿੰਘੂ ਅਤੇ ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ । ਨਵੀਂ ਦਿੱਲੀ ਦੇ ਡੀਸੀਪੀ ਨੇ ਦਿੱਲੀ ਮੈਟਰੋ ਦੇ ਅਧਿਕਾਰੀਆਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਕੇਂਦਰੀ ਸਕੱਤਰੇਤ ਰਾਜੀਵ ਚੌਕ ਸਮੇਤ ਖੇਤਰ ਦੇ 12 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ।
ਉੱਥੇ ਹੀ ਇਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦਿੱਲੀ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਹੋਵੇਗਾ । ਪਰ ਯੂਪੀ ਅਤੇ ਉਤਰਾਖੰਡ ਦੇ ਇੱਕ ਲੱਖ ਕਿਸਾਨਾਂ ਨੂੰ ਸਟੈਂਡ ਬਾਏ ‘ਤੇ ਰੱਖਿਆ ਗਿਆ ਹੈ । ਚੱਕਾ ਜਾਮ ‘ਤੇ ਰਾਕੇਸ਼ ਟਿਕੈਤ ਨੇ ਕਿਹਾ, “ਯੂਪੀ ਅਤੇ ਉਤਰਾਖੰਡ ਦੇ ਕਿਸਾਨ ਸੜਕ ‘ਤੇ ਜਾਮ ਨਹੀਂ ਲਗਾਉਣਗੇ । ਅੰਦੋਲਨ ਦੇ ਬੈਕਅਪ ਦੇਣ ਦੇ ਲਈ ਯੂਪੀ ਅਤੇ ਉਤਰਾਖੰਡ ਦੇ ਇੱਕ ਲੱਖ ਕਿਸਾਨਾਂ ਨੂੰ ਬੈਕਅਪ ਵਿੱਚ ਰੱਖਿਆ ਗਿਆ ਹੈ।
ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ