Farmers from many states: ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 57ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸੇ ਵਿਚਾਲੇ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਬਾਰੇ ਠੋਸ ਜਵਾਬ ਨਾ ਮਿਲਣ ‘ਤੇ ਗਣਤੰਤਰ ਦਿਵਸ ‘ਤੇ ਟਰੈਕਟਰ ਤਿਰੰਗਾ ਰੈਲੀ ਕੱਢਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਯੂਪੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਤੋਂ ਸੈਂਕੜੇ ਟਰੈਕਟਰਾਂ ਵਾਲੇ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜੀਪੁਰ ਬਾਰਡਰ ‘ਤੇ ਪਹੁੰਚ ਗਏ ਹਨ। ਦਿੱਲੀ ਪੁਲਿਸ ਕਿਸਾਨਾਂ ਨੂੰ ਟਰੈਕਟਰ ਰੈਲੀ ਨਾ ਕੱਢਣ ਲਈ ਯਕੀਨ ਦਿਵਾਉਂਦੀ ਰਹੀ ਪਰ ਕਿਸਾਨ ਸਹਿਮਤ ਨਹੀਂ ਹੋਏ।
ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਸੀ ਕਿ ਪੁਲਿਸ ਫੋਰਸ ਵਿੱਚ ਮੌਜੂਦ ਜਵਾਨ ਵੀ ਤਾਂ ਕਿਸਾਨਾਂ ਦੇ ਪੁੱਤਰ ਹਨ, ਉਨ੍ਹਾਂ ਨੂੰ ਉਮੀਦ ਹੈ ਕਿ ਫੌਜ ਸਰਕਾਰ ਦੀ ਗੱਲ ਨਾ ਮੰਨ ਕੇ ਕਿਸਾਨਾਂ ਦਾ ਹੀ ਸਾਥ ਦੇਵੇਗੀ। ਜਿਵੇਂ-ਜਿਵੇਂ 26 ਜਨਵਰੀ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦੂਜੇ ਰਾਜਾਂ ਵਿੱਚ ਉਨ੍ਹਾਂ ਨੂੰ ਦਿੱਲੀ ਆਉਣ ਤੋਂ ਰੋਕਿਆ ਜਾ ਰਿਹਾ ਹੈ । ਪਰ ਉਹ ਕਿਸੇ ਵੀ ਸੂਰਤ ਵਿੱਚ ਦਿੱਲੀ ਪਹੁੰਚਣਗੇ। ਬੁੱਧਵਾਰ ਨੂੰ ਜ਼ਿਆਦਾਤਰ ਬੁਲਾਰਿਆਂ ਨੇ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ । ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਕਿਸਾਨ ਬਰਬਾਦ ਹੋਇਆ ਤਾਂ ਦੇਸ਼ ਦਾ ਅਕਸ ਖ਼ਤਰੇ ਵਿੱਚ ਪੈ ਜਾਵੇਗਾ । ਦੁਪਹਿਰ ਦੋ ਵਜੇ ਤੋਂ ਬਾਅਦ ਬੈਕ ਸਟੇਜ ਗਤਕੇ ਦਾ ਪ੍ਰਬੰਧ ਵੀ ਕੀਤਾ ਗਿਆ । ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਵੱਧਦੀ ਗਿਣਤੀ ਕਾਰਨ ਸਰਹੱਦ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਦੱਸ ਦੇਈਏ ਕਿ ਟਿਕਰੀ ਬਾਰਡਰ ‘ਤੇ ਬੁੱਧਵਾਰ ਨੂੰ ਸਾਬਕਾ ਫੌਜੀਆਂ ਵੱਲੋਂ ਪਰੇਡ ਕੱਢੀ ਗਈ । ਇਹ ਸਿਰਫ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕੱਢੀ ਜਾਣ ਵਾਲੀ ਕਿਸਾਨਾਂ ਦੀ ਪਰੇਡ ਦੀ ਇੱਕ ਝਲਕ ਸੀ । ਕਿਸਾਨਾਂ ਨੇ ਕਿਹਾ ਕਿ 23 ਜਨਵਰੀ ਨੂੰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਪਰੇਡ ਦਾ ਸੈਮੀਫਾਈਨਲ ਦੇਖਣ ਨੂੰ ਮਿਲੇਗਾ ਅਤੇ 26 ਜਨਵਰੀ ਨੂੰ ਪੂਰੇ ਜੋਸ਼ ਅਤੇ ਤਿਆਰੀ ਨਾਲ ਆਯੋਜਿਤ ਕੀਤਾ ਜਾਵੇਗਾ । ਪੰਜਾਬ ਅਤੇ ਹਰਿਆਣਾ ਦੇ ਸਾਬਕਾ ਫੌਜੀਆਂ ਦੇ ਸਮੂਹ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਪਰੇਡ ਕੱਢੀ ਗਈ।