Farmers from many states reaches : ਪੂਰਾ ਦੇਸ਼ ਅੱਜ 72 ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਵਿੱਚ ਟਰੈਕਟਰ ਰੈਲੀ ਕਰ ਰਹੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ ‘ਤੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜ ਕੇ ਕਿਸਾਨ ਦਿੱਲੀ ਦੀ ਸਰਹੱਦ ਵਿੱਚ ਦਾਖਲ ਹੋ ਗਏ ਹਨ। ਇਸ ਦੇ ਨਾਲ ਹੀ ਮਕਰਬਾ ਚੌਕ ਵਿਖੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਾਣਕਾਰੀ ਮਿਲੀ ਹੈ ਕੇ ਮੁਕਰਬਾ ਚੌਕ ਵਿਖੇ, ਕਿਸਾਨ ਬੈਰੀਕੇਡਿੰਗ ਤੋੜ ਕੇ ਆਉਟਰ ਰਿੰਗ ਰੋਡ ਵੱਲ ਕੂਚ ਕਰ ਗਏ ਹਨ। ਇਸ ਤੋਂ ਪਹਿਲਾਂ ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ ਸੀ। ਸਿੰਘੂ ਸਰਹੱਦ ਤੋਂ ਕਿਸਾਨਾਂ ਦੀ ਇੱਕ ਟਰੈਕਟਰ ਰੈਲੀ ਇੱਥੇ ਪਹੁੰਚੀ ਸੀ।
ਇਸ ਵਾਰ ਦਿੱਲੀ ਇੱਕ ਨਹੀਂ ਬਲਕਿ ਦੋ ਪਰੇਡਾਂ ਦੀ ਗਵਾਹੀ ਭਰ ਰਹੀ ਹੈ। ਇਕ ਪਾਸੇ, ਰਾਜਪਥ ‘ਤੇ ਜਿੱਥੇ ਭਾਰਤੀ ਸੈਨਾ ਦੇ ਵਲੋਂ ਪਰੇਡ ਕੱਢੀ ਗਈ ਹੈ, ਹੁਣ ਕਿਸਾਨ ਖੇਤੀਬਾੜੀ ਕਾਨੂੰਨ ਦੇ ਵਿਰੁੱਧ ਆਪਣੀ ਤਾਕਤ ਦਿਖਾ ਰਹੇ ਹਨ। ਜ਼ਿਕਰਯੋਗ ਹੈ ਕਿ ਕਈ ਰਾਜਾਂ ਦੇ ਕਿਸਾਨਾਂ ਦਾ ਕਾਫਲਾ ਦਿੱਲੀ ਦੀਆਂ ਸਰਹੱਦਾਂ ‘ਤੇ ਇਸ ਟ੍ਰੈਕਟਰ ਰੈਲੀ ਵਿੱਚ ਸ਼ਾਮਿਲ ਹੋਣ ਲਈ ਪਹੁੰਚਿਆ ਹੈ। ਬਹੁਤ ਸਾਰੇ ਕਿਸਾਨ ਸਮੂਹ ਅਜੇ ਵੀ ਰਸਤੇ ਵਿੱਚ ਹਨ। ਇਸ ਦੇ ਨਾਲ ਹੀ ਜੈਪੁਰ ਤੋਂ ਰਵਾਨਾ ਹੋਏ ਕਿਸਾਨਾਂ ਦਾ ਇੱਕ ਜਥਾ ਦਿੱਲੀ ਵਿਖੇ ਦਿੱਲੀ ਪਹੁੰਚਣ ਜਾ ਰਿਹਾ ਹੈ।
ਇਹ ਵੀ ਦੇਖੋ : ਪੰਜਾਬੀਆਂ ਨੇ ਦਿੱਲੀ ਚ ਪਾ ਦਿੱਤੀ ਧੱਕ, ਕੰਵਰ ਗਰੇਵਾਲ, ਹਰਫ਼ ਚੀਮਾ, ਗਲਵ ਵੜੈਚ ਨੇ ਲਿਆ ਦਿੱਤੀ ਹਨੇਰੀ