Farmers government talks : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਆਗੂ ਗੱਲਬਾਤ ਲਈ ਰਵਾਨਾ ਹੋ ਚੁੱਕੇ ਹਨ। ਅੱਜ ਹੋਣ ਵਾਲੀ ਗੱਲਬਾਤ ਵਿੱਚੋਂ ਕੁੱਝ ਸਿੱਟੇ ਨਿਕਲਣ ਦੀ ਉਮੀਦ ਹੈ, ਹਾਲਾਂਕਿ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਕੁੱਝ ਸਮੇਂ ਤੱਕ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੇ ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ, ਫਿਰ ਉਨ੍ਹਾਂ ਨੂੰ ਸਾਡੀ ਮੰਗ ਮੰਨਣੀ ਚਾਹੀਦੀ ਹੈ। ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਕੋਈ ਸੋਧ ਨਹੀਂ ਚਾਹੁੰਦੇ, ਸਿਰਫ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਦੇਖੋ : ਸੁਣੋ ਖੇਤੀਬਾੜੀ ਮੰਤਰੀ ਬਾਰੇ ਕੀ ਕਹਿ ਗਏ Balbir Singh Rajewal ਤੇ ਸੁਣੋ ਮੀਟਿੰਗ ਨੂੰ ਲੈਕੇ ਕੀ ਕਿਹਾ