Farmers government talks : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕੱਲ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢਿਆ ਸੀ। ਜੋ ਕਿ ਸਫਲ ਵੀ ਰਿਹਾ ਸੀ। ਟਰੈਕਟਰ ਰੈਲੀ ਵਿੱਚ ਤਾਕਤ ਦਿਖਾਉਣ ਤੋਂ ਬਾਅਦ ਕਿਸਾਨ ਆਗੂ ਅੱਜ ਇੱਕ ਵਾਰ ਫਿਰ ਸਰਕਾਰ ਨਾਲ ਗੱਲਬਾਤ ਦੀ ਮੇਜ਼ ‘ਤੇ ਆ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਸਿੰਘੂ ਸਰਹੱਦ ਤੋਂ ਵਿਗਿਆਨ ਭਵਨ ਲਈ ਰਵਾਨਾ ਹੋ ਗਏ ਹਨ। ਅੱਜ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦਰਮਿਆਨ 8 ਵੇਂ ਗੇੜ ਦੀ ਗੱਲਬਾਤ ਹੋਣੀ ਹੈ। ਕਿਸਾਨ ਆਗੂ 2 ਬੱਸਾਂ ਰਾਹੀਂ ਵਿਗਿਆਨ ਭਵਨ ਜਾ ਰਹੇ ਹਨ।
ਨੈਸ਼ਨਲ ਵਿੰਗ ਵਰਕਰਜ਼ ਫੈਡਰੇਸ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਅਭਿਮਨਿਊ ਦਾ ਕਹਿਣਾ ਹੈ ਕਿ ਸਰਕਾਰ ਨੂੰ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਅਤੇ ਐਮਐਸਪੀ ਗਰੰਟੀ ਐਕਟ ਲਾਗੂ ਕਰਨਾ ਚਾਹੀਦਾ ਹੈ। ਭਾਵੇਂ ਹੁਣ ਬਣਾਉਣ ਜਾਂ ਬਾਅਦ ਵਿੱਚ ਬਣਾਉਣ। ਜੇ ਸਰਕਾਰ ਜਲਦੀ ਫੈਸਲਾ ਨਹੀਂ ਲੈਂਦੀ ਤਾਂ ਇਹ ਅੰਦੋਲਨ ਹੋਰ ਤੇਜ਼ ਹੋ ਜਾਵੇਗਾ। ਸਾਰਿਆਂ ਨੇ ਕੱਲ੍ਹ ਦੀ ਰਿਹਰਸਲ ਜ਼ਰੂਰ ਦੇਖੀ ਹੋਵੇਗੀ ਅਤੇ ਇਹ ਅੰਦੋਲਨ ਸਿਰਫ ਕੁੱਝ ਲੋਕਾਂ ਦੀ ਲਹਿਰ ਨਹੀਂ ਬਲਕਿ ਪੂਰੇ ਦੇਸ਼ ਦੀ ਲਹਿਰ ਹੈ। ਅੱਜ ਦੀ ਮੀਟਿੰਗ ਵਿੱਚ ਅਸੀਂ ਸਕਾਰਾਤਮਕ ਸੋਚ ਨਾਲ ਜਾਵਾਗੇ। ਪਹਿਲਾਂ ਵੀ ਅਸੀਂ ਖੁੱਲੇ ਮਨ ਅਤੇ ਸਕਾਰਾਤਮਕ ਸੋਚ ਨਾਲ ਆਏ ਸੀ, ਪਰ ਸਰਕਾਰ ਟਾਲ ਮਟੋਲ ਕਰ ਰਹੀ ਹੈ। ਹੁਣ ਦੇਖਣਾ ਹੋਵੇਗਾ ਕੇ ਕੀ ਅੱਜ ਕੇਂਦਰ ਸਰਕਾਰ ਕਿਸਾਨਾਂ ਅੱਗੇ ਝੁਕੇਗੀ ਜਾ ਨਹੀਂ। ਸਭ ਦੀ ਨਜਰਾਂ ਹੁਣ ਅੱਜ ਹੋਣ ਵਾਲੀ ਇਸ ਮੀਟਿੰਗ ਵੱਲ ਹਨ।