Farmers govt meeting next round : ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ ਦੀ ਬੈਠਕ ਖ਼ਤਮ ਹੋ ਗਈ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ ਅੱਜ ਦੀ ਬੈਠਕ ਵੀ ਬੇਸਿੱਟਾ ਰਹੀ ਹੈ। ਅੱਜ ਦੀ ਇਹ ਮੁਲਾਕਾਤ ਤਕਰੀਬਨ 3 ਘੰਟੇ ਚੱਲੀ ਹੈ। ਹੁਣ 15 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਇੱਕ ਵਾਰ ਫਿਰ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਵਣਜ ਅਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਅਤੇ ਪੰਜਾਬ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਤਕਰੀਬਨ 40 ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਵਿਗਿਆਨ ਭਵਨ ਵਿਖੇ ਗੱਲਬਾਤ ਕੀਤੀ ਹੈ।
ਇਸ ਤੋਂ ਪਹਿਲਾਂ, 4 ਜਨਵਰੀ ਨੂੰ ਹੋਈ ਗੱਲਬਾਤ ਵੀ ਬੇਸਿੱਟਾ ਰਹੀ ਸੀ, ਕਿਉਂਕਿ ਕਿਸਾਨ ਆਗੂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਸਿਰਫ ਸੋਧਾਂ ਦੇ ਜਾਂ ਹੋਰ ਵਿਕਲਪਾਂ ਬਾਰੇ ਗੱਲ ਕਰ ਰਹੀ ਸੀ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਇੱਕ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਨਨ ਮੂਲਾ ਨੇ ਕਿਹਾ ਕਿ ਖੇਤੀਬਾੜੀ ਦੇ ਕਾਨੂੰਨ ਕਿਸਾਨ ਵਿਰੋਧੀ ਹਨ। ਕਿਸਾਨ ਜੱਥੇਬੰਦੀਆਂ 11 ਜਨਵਰੀ ਨੂੰ ਮੀਟਿੰਗ ਕਰਨਗੀਆਂ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਹੈ ਕਿ, ਜਦੋ ਤੱਕ ਕਾਨੂੰਨ ਵਾਪਿਸ ਨਹੀਂ ਹੋਣਗੇ ਉਹ ਘਰ ਵਾਪਿਸ ਨਹੀਂ ਜਾਣਗੇ।
ਇਹ ਵੀ ਦੇਖੋ : ਕਿਸਾਨਾਂ ਦੀ ਮੀਟਿੰਗ ਦੀਆਂ ਸਭ ਤੋਂ ਪਹਿਲੀਆਂ ਤਸਵੀਰਾਂ, ਜਾਣੋ ਮੋਦੀ ਦੇ ਮੰਤਰੀਆਂ ਲਈ ਕੀ ਕਹੀ ਵੱਡੀ ਗੱਲ