ਕੇਂਦਰ ਅਤੇ ਕਿਸਾਨਾਂ ਵਿਚਕਾਰ ਕਰ ਚੱਲ ਰਹੀ 7ਵੇਂ ਗੇੜ ਦੀ ਮੀਟਿੰਗ ‘ਚ ਕਿਸਾਨਾਂ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਲੰਗਰ ਆਇਆ। ਕਿਸਾਨਾਂ ਨੇ ਪੰਗਤ ‘ਚ ਬੈਠ ਕੇ ਲੰਗਰ ਛੱਕਿਆ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਅੱਜ ਹੋਣ ਵਾਲੀ ਗੱਲਬਾਤ ਵਿੱਚੋਂ ਕੁੱਝ ਸਿੱਟੇ ਨਿਕਲਣ ਦੀ ਉਮੀਦ ਹੈ, ਹਾਲਾਂਕਿ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।