Farmers meeting with govt : ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਅੱਜ ਇੱਕ ਵਾਰ ਫਿਰ 11 ਵੇਂ ਦੌਰ ਦੀ ਗੱਲਬਾਤ ਕਰ ਰਹੇ ਹਨ। ਹਾਲਾਂਕਿ ਦੋਵੇ ਪੱਖ ਅਜੇ ਵੀ ਆਪੋ ਆਪਣੇ ਸਟੈਂਡ ‘ਤੇ ਅੜੇ ਹੋਏ ਹਨ। ਸਰਕਾਰ ਨੇ ਪਿੱਛਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਇੱਕ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨਾਂ ਵਲੋਂ ਨਕਾਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਅੱਜ ਫਿਰ ਇੱਕ ਬੈਠਕ ਹੋ ਰਹੀ ਹੈ, ਜਿਸ ਵਿੱਚ ਸ਼ੁਰੂਆਤ ‘ਚ ਕਾਫੀ ਤਲਖੀ ਦੇਖਣ ਨੂੰ ਮਿਲੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਦਾ ਇਹ 11 ਵਾਂ ਗੇੜ ਹੈ ਅਤੇ ਇਸ ਬੈਠਕ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਡਾ ਬ੍ਰੇਕ ਲਿਆ ਜਾ ਰਿਹਾ ਹੈ। ਅੱਜ ਤਕਰੀਬਨ 3 ਘੰਟੇ ਤੋਂ ਬਾਅਦ ਵੀ ਚਰਚਾ ਦੁਬਾਰਾ ਸ਼ੁਰੂ ਨਹੀਂ ਹੋਈ ਹੈ।
ਪਰ ਇਸ ਵਿਚਕਾਰ ਸਿਆਸਤ ਵੀ ਭਖੀ ਹੋਈ ਹੈ। ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ ਨੇ ਨਿਸ਼ਾਨਾ ਸਾਧ ਰਹੀਆਂ ਹਨ। ਇਸੇ ਦੌਰਾਨ ਹੁਣ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚਕਾਰ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਜਲਦਬਾਜ਼ੀ ਵਿੱਚ ਤਿੰਨੋਂ ਕਾਨੂੰਨ ਤਿਆਰ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਦੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੀਡੀਐਸ ਸਿਸਟਮ ਵੀ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਤੋਂ ਪ੍ਰਭਾਵਿਤ ਹੋਵੇਗਾਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਅਸੰਵੇਦਨਸ਼ੀਲ ਹੈ।