farmers meeting with govt today : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਕਾਫੀ ਤਲਖੀ ਦੇਖਣ ਨੂੰ ਮਿਲੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਸਰਕਾਰ ਅਤੇ ਕਿਸਾਨਾਂ ਦਰਮਿਆਨ ਅਗਲੇ ਗੱਲਬਾਤ ਦੀ ਤਰੀਕ ਵੀ ਨਿਰਧਾਰਤ ਨਹੀਂ ਕੀਤੀ ਗਈ ਹੈ। ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ 11 ਗੇੜ ਹੋ ਚੁੱਕੇ ਹਨ, ਪਰ ਸਭ ਬੇਸਿੱਟਾ ਰਹੇ ਹਨ। ਦਰਅਸਲ ਸਰਕਾਰ ਨੇ ਪਿੱਛਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਇੱਕ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨਾਂ ਵਲੋਂ ਨਕਾਰ ਦਿੱਤਾ ਗਿਆ ਸੀ।
ਅੱਜ ਦੀ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਜੋ ਪ੍ਰਸਤਾਵ ਦਿੱਤਾ ਹੈ ਉਹ ਤੁਹਾਡੇ ਹਿੱਤ ਲਈ ਹੈ। ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਜੇ ਤੁਹਾਡਾ ਕੋਈ ਵਿਚਾਰ ਬਣਦਾ ਹੈ, ਤਾਂ ਇੱਕ ਵਾਰ ਸੋਚੋ। ਅਸੀਂ ਦੁਬਾਰਾ ਮਿਲਾਂਗੇ, ਪਰ ਅਗਲੀ ਤਰੀਕ ਨਿਰਧਾਰਤ ਨਹੀਂ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਡੇਢ ਸਾਲ ਲਈਖੇਤੀਬਾੜੀ ਕਾਨੂੰਨਾਂ ’ਤੇ ਪਾਬੰਦੀ ਲਗਾਉਣ ਲਈ ਤਿਆਰ ਹੈ। ਸਰਕਾਰ ਇਸ ਤੋਂ ਵਧੀਆ ਪ੍ਰਸਤਾਵ ਪੇਸ਼ ਨਹੀਂ ਕਰ ਸਕਦੀ।