ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਜਾਰੀ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ। ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਕਿਹਾ ਹੈ ਕਿ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ।
ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਕਿਸਾਨਾਂ ਨੇ ਯੂ. ਪੀ.-ਦਿੱਲੀ-ਗਾਜ਼ੀਪੁਰ ਬਾਰਡਰ ਨੈਸ਼ਨਲ ਹਾਈਵੇ 24 ‘ਤੇ ਫਲਾਈਓਵਰ ਦੇ ਥੱਲਿਓਂ ਦਿੱਲੀ ਜਾਣ ਵਾਲੀ ਸਰਵਿਸ ਲੇਨ ਨੂੰ ਖੋਲ੍ਹ ਦਿੱਤਾ ਹੈ।
ਇਹ ਵੀ ਪੜ੍ਹੋ: Breaking News : ਭਿੰਡ ‘ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਕਰੈਸ਼, ਦੇਖੋ ਤਸਵੀਰਾਂ
ਹਾਲਾਂਕਿ, ਰਾਕੇਸ਼ ਟਿਕੈਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਰਸਤਾ ਦਿੱਲੀ ਪੁਲਿਸ ਨੇ ਰੋਕ ਰੱਖੇ ਹਨ, ਨਾ ਕਿ ਕਿਸਾਨਾਂ ਨੇ। ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਅੰਦੋਲਨ ਖ਼ਤਮ ਨਹੀਂ ਹੋਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇੱਥੋਂ ਧਰਨਾ ਨਹੀਂ ਚੁੱਕਣ ਵਾਲੇ, ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤੇ ਜਾਂਦੇ। ਗੌਰਤਲਬ ਹੈ ਕਿਸਾਨ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਹਾਲੇ ਤੱਕ ਸਰਕਾਰ ਨੇ ਮੰਗ ਪ੍ਰਵਾਨ ਨਹੀਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀ ਵੱਸ ਘਰੋਂ ਬਾਹਰ ਸਰਦੀਆਂ-ਗਰਮੀਆਂ ਵਿਚ ਖੁੱਲ੍ਹੇ ਵਿਚ ਦਿਨ ਕੱਟਣੇ ਪੈ ਰਹੇ ਹਨ ਅਤੇ ਪਰਿਵਾਰ ਨਾਲੋਂ ਵੀ ਕਈ-ਕਈ ਦਿਨ ਦੂਰ ਰਹਿ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: