Farmers organizations on tractor parade: ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਕਿਸਾਨਾਂ ਵਲੋਂ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੱਢੀ ਜਾਣ ਵਾਲੀ ਟ੍ਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਰਾਜਪਥ ਵਿਖੇ ਹੋਣ ਜਾ ਰਹੀ ਟਰੈਕਟਰ ਪਰੇਡ ਦੁਪਹਿਰ 12 ਵਜੇ ਖ਼ਤਮ ਹੋਵੇਗੀ। ਜਿਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਸਬੰਧੀ ਕਿਸਾਨ ਆਗੂ ਕੀਰਤੀ ਸਿੰਘ ਨੇ ਦੱਸਿਆ ਕਿ ਪਰੇਡ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਇੱਕ ਕੇਂਦਰੀ ਕਮੇਟੀ ਬਣਾਈ ਗਈ ਹੈ । ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਭਿਮਨਿਊ ਕੋਹਾੜ ਨੇ ਪੁਲਿਸ ਨਾਲ ਬੈਠਕ ਤੋਂ ਬਾਅਦ ਕਿਹਾ ਕਿ ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਦੀ ਇਜਾਜ਼ਤ ਦੇ ਦਿੱਤੀ ਹੈ।
ਟਰੈਕਟਰ ਪਰੇਡ ਇੱਕੋ ਸਮੇਂ ਗਾਜੀਪੁਰ, ਟਿਕਰੀ ਅਤੇ ਸਿੰਘੂ ਬਾਰਡਰ ਤੋਂ ਸ਼ੁਰੂ ਹੋਵੇਗੀ, ਹਾਲਾਂਕਿ ਰੂਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉੱਥੇ ਹੀ ਦਿੱਲੀ ਪੁਲਿਸ ਦੇ ਵਧੀਕ ਲੋਕ ਸੰਪਰਕ ਅਧਿਕਾਰੀ ਅਨਿਲ ਮਿੱਤਲ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਆਖਰੀ ਪੜਾਅ ‘ਤੇ ਹੈ। ਕੁਝ ਰੂਟ ਵਿਚਾਰੇ ਗਏ ਹਨ।
ਦਰਅਸਲ, ਪਰੇਡ ਵਿੱਚ ਦੋ ਲੱਖ ਟਰੈਕਟਰਾਂ ਦੇ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ । ਇਸ ਦੇ ਮੱਦੇਨਜ਼ਰ 2500 ਵਾਲੰਟੀਅਰ ਤਾਇਨਾਤ ਕੀਤੇ ਗਏ ਹਨ, ਜੋ ਟਰੈਕਟਰ ਪਰੇਡ ਦੌਰਾਨ ਟ੍ਰੈਫਿਕ ਪ੍ਰਬੰਧਾਂ ਨੂੰ ਵੇਖਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇ ਟਰੈਕਟਰਾਂ ਦੀ ਗਿਣਤੀ ਵੱਧਦੀ ਹੈ ਤਾਂ ਵਾਲੰਟੀਅਰਾਂ ਦੀ ਗਿਣਤੀ ਵੀ ਵਧਾਈ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਟਰੈਕਟਰ ਪਰੇਡ ਲਈ ਲਗਭਗ ਇੱਕ ਲੱਖ ਟਰੈਕਟਰ ਪੰਜਾਬ ਤੋਂ ਆਉਣਗੇ। ਟਰੈਕਟਰ ਪਰੇਡ ਦੇ ਨਾਲ 40 ਐਂਬੂਲੈਂਸਾਂ ਵੀ ਚੱਲਣਗੀਆਂ।
ਦੱਸ ਦੇਈਏ ਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਦਾ ਧਿਆਨ ਟਰੈਕਟਰ ਪਰੇਡ ‘ਤੇ ਹੈ । ਇਸ ਤੋਂ ਬਾਅਦ ਅੰਦੋਲਨ ਦਾ ਅਗਲਾ ਕਦਮ ਤੈਅ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਅਸੀਂ ਸਾਰੇ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ । ਇਹ ਮੰਗ ਸ਼ੁਰੂ ਤੋਂ ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਤੋਂ ਘੱਟ ਕਿਸੇ ਵੀ ਚੀਜ਼ ‘ਤੇ ਸਮਝੌਤਾ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸਾਨਾਂ ਦਾ ਧਿਆਨ ਟਰੈਕਟਰ ਪਰੇਡ ‘ਤੇ ਹੈ ।
ਇਹ ਵੀ ਦੇਖੋ: ਬਿਨਾਂ ਡਰਾਈਵਰ ਤੋਂ ਇਹ ਟਰੈਕਟਰ ਜਾਵੇਗਾ ਦਿੱਲੀ ! ਪਿੰਡਾਂ ਦੇ ਮੁੰਡਿਆਂ ਨੇ ਕਰਤੀ ਕਮਾਲ USA ਤੱਕ ਨੇ ਚਰਚੇ