Farmers protest 121st day : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 121 ਵਾਂ ਦਿਨ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਜਦਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਗਾਜੀਪੁਰ, ਟਿਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਸਭ ਦੇ ਵਿਚਕਾਰ, ਧਰਨੇ ‘ਤੇ ਬੈਠੇ ਕਿਸਾਨਾਂ ਅਤੇ ਜੱਥੇਬੰਦੀਆਂ ਨੇ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ‘ਤੇ ਅੱਜ 12 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦਾ ਐਲਾਨ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਗਿਆ ਹੈ। ਬੰਦ ਦੌਰਾਨ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਬਾਅਦ, 28 ਮਾਰਚ ਨੂੰ ਵੀ ਕਿਸਾਨਾਂ ਨੇ ਹੋਲੀ ਦੇ ਮੌਕੇ ‘ਤੇ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ।
ਅੱਜ ਸਾਰੀਆਂ ਦੁਕਾਨਾਂ ਅਤੇ ਡੇਅਰੀਆਂ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਦੇ ਵਿਚਕਾਰ ਬੰਦ ਰਹਿਣਗੀਆਂ, ਜਦਕਿ ਮੈਡੀਕਲ ਸਟੋਰਾਂ ਅਤੇ ਜ਼ਰੂਰੀ ਸੇਵਾਵਾਂ ‘ਤੇ ਕੋਈ ਅਸਰ ਨਹੀਂ ਹੋਏਗਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਬੰਦ ਦੇ ਦੌਰਾਨ, ਸਾਡਾ ਉਦੇਸ਼ ਕੇਂਦਰ ਸਰਕਾਰ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਜਾਗਰੂਕ ਕਰਨਾ ਹੈ। ਇਸ ਸਮੇਂ ਦੌਰਾਨ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ ਇਸਦਾ ਵੀ ਧਿਆਨ ਰੱਖਿਆ ਜਾਵੇਗਾ, ਅਤੇ ਕੋਈ ਕੰਪਨੀ-ਫੈਕਟਰੀ ਬੰਦ ਨਹੀਂ ਕੀਤੀ ਜਾਏਗੀ। ਵਾਹਨ ਵੀ ਨਹੀਂ ਰੋਕੇ ਜਾਣਗੇ। ਇਹ ਇੱਕ ਵਿਸ਼ਾਲ ਜਨ ਅੰਦੋਲਨ ਹੈ ਅਤੇ ਲੋਕਾਂ ਨੇ ਸਵੈ-ਇੱਛਾ ਨਾਲ ਸਾਡੇ ਨਾਲ ਭਾਰਤ ਬੰਦ ਵਿੱਚ ਸ਼ਾਮਿਲ ਹੋ ਰਹੇ ਹਨ।
ਜਾਣੋ ਕੀ ਬੰਦ ਰਹੇਗਾ ? ਭਾਰਤ ਬੰਦ ਦੌਰਾਨ ਕਿਸਾਨਾਂ ਵਲੋਂ ਰੇਲ ਟ੍ਰੈਕਾਂ ਅਤੇ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੁਕਾਨਾਂ ਅਤੇ ਡੇਅਰੀ ਵਰਗੀਆਂ ਥਾਵਾਂ ਬੰਦ ਕਰ ਦਿੱਤੀਆਂ ਗਈਆਂ। ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜਨਤਕ ਥਾਵਾਂ ਵੀ ਬੰਦ ਰਹਿਣਗੀਆਂ। ਜਾਣੋ ਅੱਜ ਕੀ-ਕੀ ਖੁੱਲਾ ਰਹੇਗਾ ? ਕਿਸਾਨਾਂ ਨੇ ਕਿਹਾ ਹੈ ਕਿ ਕੋਈ ਵੀ ਕੰਪਨੀ ਜਾਂ ਫੈਕਟਰੀ ਬੰਦ ਨਹੀਂ ਕਰਵਾਈ ਜਾਵੇਗੀ। ਜ਼ਰੂਰੀ ਥਾਵਾਂ ਜਿਵੇਂ ਪੈਟਰੋਲ ਪੰਪ, ਮੈਡੀਕਲ ਸਟੋਰ, ਜਨਰਲ ਸਟੋਰ ਖੁੱਲ੍ਹੇ ਹਨ।