Farmers protest 19th day: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰਧਾਨ ਸੋਮਵਾਰ ਨੂੰ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਹਨ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਸਮੇਂ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਆਰਐਸਐਸ (RSS ) ਨਾਲ ਜੁੜੀ ਸੰਸਥਾ ਸਵਦੇਸ਼ੀ ਜਾਗਰਣ ਮੰਚ ਵੀ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦਾ ਸਮਰਥਨ ਕਰ ਰਹੀ ਹੈ। ਸੰਸਥਾ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਮਿਲਣੀ ਚਾਹੀਦੀ ਹੈ। ਘੱਟ ਕੀਮਤ ‘ਤੇ ਖਰੀਦ ਨੂੰ ਗੈਰਕਾਨੂੰਨੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ। ਖੇਤੀਬਾੜੀ ਮਾਮਲਿਆਂ ਬਾਰੇ ‘ਗਰੁੱਪ ਆਫ਼ ਮੰਤਰੀਆਂ’ (GOM) ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਸਨ। ਦੂਜੇ ਪਾਸੇ, ਦਿੱਲੀ ਸਰਹੱਦ ‘ਤੇ ਕਿਸਾਨਾਂ ਦਾ ਵਰਤ ਜਾਰੀ ਹੈ।
ਇਹ ਵੀ ਦੇਖੋ : ਟ੍ਰੈਕਟਰ ਨਾਲ ਕਈ ਕਿਲੋਮੀਟਰ ਖਿੱਚ ਲਿਆਏ 20 ਟਨ ਦੇ ਸਰਕਾਰੀ ਪੱਥਰ।ਤੇ ਬਣਾ ਲਿਆ ਚੁੱਲ੍ਹਾ