Farmers protest aap and congress : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਉੱਥੇ ਹੀ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੱਤਰ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਗੱਲਬਾਤ ਲਈ ਅਗਲੀ ਤਰੀਕ ਸਬੰਧੀ ਕੇਂਦਰ ਦੇ ਪੱਤਰ ਵਿੱਚ ਕੁੱਝ ਵੀ ਨਵਾਂ ਨਹੀਂ ਹੈ।
ਅੱਜ ਕਿਸਾਨ ਦਿਵਸ ਵੀ ਹੈ। ਪਰ ਕਿਸਾਨ ਅੰਦੋਲਨ ਦੇ ਦੌਰਾਨ ਸਿਆਸੀ ਪਾਰਾ ਵੀ ਕਾਫੀ ਚੜਿਆ ਹੋਇਆ ਹੈ। ਅੱਜ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਪਹੁੰਚਿਆ ਹੈ। ਇਸ ਤੋਂ ਇਲਾਵਾ ਦਿੱਲੀ ਦੇ ਵਿੱਚ ਸੱਤਾ ਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਵੀ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅੱਜ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਕਾਰਨ, ਦਿੱਲੀ ਪੁਲਿਸ ਨੇ ਇੱਕ ਟ੍ਰੈਫਿਕ ਅੱਡਵਾਈਜਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ ਸਫਦਰਜੰਗ ਮਦਰੱਸਾ ਤੋਂ ਲੋਧੀ ਫਲਾਈਓਵਰ ਤੱਕ ਲੋਧੀ ਰੋਡ ਬੰਦ ਕਰ ਦਿੱਤਾ ਗਿਆ ਹੈ। ਇਹ ਰਸਤਾ ਅਗਲੇ 3-4 ਘੰਟਿਆਂ ਲਈ ਬੰਦ ਰਹੇਗਾ। ਕਿਸਾਨ ਦਿਵਸ ਮੌਕੇ ਕਾਂਗਰਸ ਨੇ ਵੀ ਖੇਤੀਬਾੜੀ ਕਾਨੂੰਨ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਪਲੇਟ ਵਜਾ ਕੇ ਕਿਸਾਨਾਂ ਦੇ ਹੱਕ ਵਿੱਚ ਅੰਦੋਲਨ ਸ਼ੁਰੂ ਕੀਤਾ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਕੁਮਾਰ ਲੱਲੂ ਨੂੰ ਘਰ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਦੇਖੋ : Jazzy B ਦਾ ਮੋਦੀ ਸਰਕਾਰ ਲਈ ਵੱਡਾ ਬਿਆਨ, ਸਿਰਾ ਹੀ ਲਾ ਦਿੱਤਾ, ਸੁਣੋ Live