Farmers protest at Ghazipur border: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ । ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਜੱਥੇਬੰਦੀਆਂ ਦਿੱਲੀ ਵਿੱਚ ਭੁੱਖ ਹੜਤਾਲ ‘ਤੇ ਹਨ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ । ਭੁੱਖ ਹੜਤਾਲ ਦੇ ਮੱਦੇਨਜ਼ਰ ਅੱਜ ਬਹੁਤ ਸਾਰੇ ਹਾਈਵੇ ਕਿਸਾਨਾਂ ਵੱਲੋਂ ਰੋਕੇ ਜਾ ਰਹੇ ਹਨ ਅਤੇ ਨੇਤਾਵਾਂ ਦੇ ਘਰਾਂ ਨੂੰ ਘੇਰਨ ਦੀ ਯੋਜਨਾ ਹੈ । ਕਿਸਾਨਾਂ ਦੀ ਭੁੱਖ ਹੜਤਾਲ ਨੂੰ ਆਮ ਆਦਮੀ ਪਾਰਟੀ ਸਮੇਤ ਹੋਰ ਪਾਰਟੀਆਂ ਨੇ ਵੀ ਸਮਰਥਨ ਕੀਤਾ ਹੈ।
ਦਰਅਸਲ, ਅੱਜ ਯਾਨੀ ਕਿ ਸੋਮਵਾਰ ਨੂੰ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ‘ਤੇ NH9 ‘ਤੇ ਜਾਮ ਲਗਾ ਦਿੱਤਾ ਹੈ। ਕਿਸਾਨਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਸੜਕ ਜਾਮ ਕਰ ਕੇ ਪ੍ਰਦਰਸ਼ਨ ਕਰ ਰਹੇ ਹਨ, ਹਾਲਾਂਕਿ ਸਟੇਜ ‘ਤੇ ਬੈਠੇ ਨੇਤਾਵਾਂ ਵੱਲੋਂ ਸੜਕ ਖਾਲੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ । ਉੱਥੇ ਹੀ ਆਮ ਆਦਮੀ ਪਾਰਟੀ ਦੇ ਨੇਤਾ ਵੀ ਦਿੱਲੀ ਵਿੱਚ ਵਰਤ ਰੱਖ ਰਹੇ ਹਨ। ਅਰਵਿੰਦ ਕੇਜਰੀਵਾਲ ਸ਼ਾਮ ਚਾਰ ਵਜੇ ਪਾਰਟੀ ਦਫਤਰ ਵਿੱਚ ਆਪਣਾ ਵਰਤ ਤੋੜਣਗੇ ।
ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ ਹੋ ਗਈ ਹੈ । ਰਾਜਸਥਾਨ ਦੇ ਸ਼ਾਹਜਹਾਂਪੁਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ ਅਤੇ ਭੁੱਖ ਹੜਤਾਲ ‘ਤੇ ਹਨ । ਦਿੱਲੀ ਵਿੱਚ ਵੀ ਸਿੰਘੂ, ਟਿੱਕਰੀ, ਗਾਜੀਪੁਰ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਹਰਿਆਣਾ-ਰਾਜਸਥਾਨ ਸਰਹੱਦ ‘ਤੇ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਇੱਥੇ ਦੋ ਕਿਸਾਨ ਮਰਨ ਤੱਕ ਭੁੱਖ ਹੜਤਾਲ ‘ਤੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਵਿੱਚ ਹੁਣ ਤੱਕ 11 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ । ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਜ਼ਿੱਦ ਛੱਡਣੀ ਚਾਹੀਦੀ ਹੈ ।
ਇਹ ਵੀ ਦੇਖੋ: ਭੁੱਖ ਹੜਤਾਲ ਤੇ ਬੈਠੀਆਂ ਕਿਸਾਨ ਜਥੇਬੰਦੀਆਂ, ਦੇਖੋ LIVE ਤਸਵੀਰਾਂ