farmers protest black day rakesh tikait: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਇੱਕ ਵਾਰ ਫਿਰ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ।ਅੱਜ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਇੱਕ ਵਾਰ ਫਿਰ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਇਕੱਠੇ ਹੋਏ ਹਨ।ਖੇਤੀ ਕਾਨੂੰਨਾਂ ਦੇ ਛੇ ਮਹੀਨੇ ਹੋਣ ‘ਤੇ ਕਿਸਾਨ ਅੱਜ ਕਾਲਾ ਦਿਵਸ ਮਨਾ ਰਹੇ ਹਨ।ਇਸ ਦੌਰਾਨ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਸਰਕਾਰ ‘ਤੇ ਤੰਜ ਕਸਦਿਆਂ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਉਹ ਇੱਕ ਫੋਨ ਕਾਲ ਦੀ ਦੂਰੀ ‘ਤੇ ਹੈ, ਅਸੀਂ ਮਹੀਨਿਆਂ ਤੋਂ ਨੰਬਰ ਲੱਭ ਰਹੇ ਹਾਂ ਪਰ ਮਿਲ ਨਹੀਂ ਰਿਹਾ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਦੇ ਦਿਨ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ।ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਆਪਣੇ ਸਾਥੀ ਕਿਸਾਨਾਂ ਨਾਲ ਮਿਲ ਕੇ ਕਾਲੇ ਝੰਡੇ ਲਹਿਰਾਏ ਗਏ ।
ਇਹ ਵੀ ਪੜੋ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ’ਤੇ ਮਨਾਇਆ ਕਾਲਾ ਦਿਵਸ, ਲਹਿਰਾਏ ਕਾਲੇ ਝੰਡੇ
ਉੱਥੇ ਹੀ ਦੂਜੇ ਪਾਸੇ ਕਾਲਾ ਦਿਵਸ ਮਨਾ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਿੰਨਾ ਸਮਾਂ ਇੰਨ੍ਹਾ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਅਸੀਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਲੇ ਝੰਡੇ ਲਹਿਰਾ ਕੇ ਰੋਸ ਜ਼ਾਹਿਰ ਕਰ ਰਹੇ ਹਾਂ । ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ’ਤੇ ਡਟੇ ਹੋਏ ਹਨ ।
ਇਹ ਵੀ ਪੜੋ:Tautae cyclone ਤੋਂ ਬਾਅਦ Yaas ਤੂਫ਼ਾਨ ਦਾ ਕਹਿਰ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਦੇਖੋ LIVE