Farmers protest centre govt : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੋਧਾਂ ਦੇ ਲਈ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਮੁੜ ਕਿਸਾਨਾਂ ਨੂੰ ਪੱਤਰ ਲਿਖ ਕੇ ਗੱਲਬਾਤ ਖੋਲ੍ਹਣ ਦੇ ਰਸਤੇ ਦਾ ਸੰਕੇਤ ਦਿੱਤਾ ਹੈ। ਵੀਰਵਾਰ ਨੂੰ ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਹੇਠਾਂ ਪੜ੍ਹੋ ਸਰਕਾਰ ਵਲੋਂ ਲਿਖਿਆ ਗਿਆ ਪੂਰਾ ਪੱਤਰ …
ਕਿਸਾਨ ਅੰਦੋਲਨ ਦੇ ਵਿਚਕਾਰ ਸਰਕਾਰ ਦੀ ਤਰਫੋਂ ਇੱਕ ਹੋਰ ਪੱਤਰ ਲਿਖਿਆ ਗਿਆ ਹੈ। ਖੇਤੀਬਾੜੀ ਮੰਤਰਾਲੇ ਵੱਲੋਂ ਲਿਖੇ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀ ਹਰ ਮੰਗ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਗੱਲਬਾਤ ਦੇ ਰਸਤੇ ਅਜੇ ਵੀ ਖੁੱਲ੍ਹੇ ਹਨ।
ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵਲੋਂ ਅੱਜ ਭੇਜੀ ਗਈ ਚਿੱਠੀ ਵਿੱਚ ਸਮਾਂ ਅਤੇ ਤਾਰੀਖ ਸਬੰਧੀ ਫੈਸਲਾ ਮੁੜ ਕਿਸਾਨਾਂ ‘ਤੇ ਛੱਡਿਆ ਗਿਆ ਹੈ। ਕਿਸਾਨ ਆਪਣੀ ਸਹੂਲਤ ਮੁਤਾਬਕ ਸਮਾਂ ਤੇ ਤਰੀਕ ਦੱਸਣ। ਸੰਯੁਕਤ ਸਕੱਤਰ ਵੱਲੋਂ ਕਿਸਾਨਾਂ ਦੇ ਨਾਂਅ ਚਿੱਠੀ ਹੈ। ਸਰਕਾਰ MSP ਖਤਮ ਨਾ ਹੋਣ ‘ਤੇ ਲਿਖਤ ਭਰੋਸਾ ਦੇਣ ਨੂੰ ਤਿਆਰ ਹੈ। ਤਿੰਨੇ ਕਾਨੂੰਨਾਂ ਦਾ MSP ਨਾਲ ਕੋਈ ਸਬੰਧ ਨਹੀਂ ਹੈ। ਨਵੇਂ ਕਾਨੂੰਨਾਂ ਨਾਲ ਮੌਜੂਦਾ ਖਰੀਦ ਪ੍ਰਣਾਲੀ ‘ਤੇ ਕੋਈ ਅਸਰ ਨਹੀਂ ਹੈ। ਸਰਕਾਰ MSP ‘ਤੇ ਲਿਖਤ ਭਰੋਸਾ ਦੇਣ ਨੂੰ ਤਿਆਰ ਹੈ ਪਰ ਕੋਈ ਨਵੀਂ ਮੰਗ ਰੱਖਣਾ ਸਹੀ ਨਹੀਂ ਹੈ।
ਇਹ ਵੀ ਦੇਖੋ : ਹਰਿਆਣਾ ਦੇ ਸੋਨੀਪਤ ਤੋਂ ਟਰਾਲੀਆਂ ਭਰ-ਭਰ ਪਹੁੰਚੀਆਂ ਔਰਤਾਂ, ਮੋਦੀ ‘ਤੇ ਕੱਢੀ ਰੱਜ ਕੇ ਭੜਾਸ