Farmers protest continues: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 46ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ । ਜਿੱਥੇ ਇੱਕ ਪਾਸੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ ਤਾਂ ਉੱਥੇ ਹੀ ਸਰਕਾਰ ਸੋਧ ਕਰਨ ਲਈ ਤਿਆਰ ਹੈ, ਪਰ ਕਾਨੂੰਨ ਵਾਪਸ ਲੈਣ ਤੋਂ ਇਨਕਾਰ ਕਰਨ ‘ਤੇ। ਹੁਣ ਤੱਕ ਕਿਸਾਨਾਂ ਅਤੇ ਸਰਕਾਰ ਵਿਚਾਲੇ 8 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਮਿਲਿਆ।
ਇਸੇ ਵਿਚਾਲੇ ਹੁਣ ਖਬਰ ਆ ਰਹੀ ਹੈ ਕਿ ਦਿੱਲੀ ਦੀ ਟ੍ਰੈਫਿਕ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਕਾਰਨ ਗਾਜੀਪੁਰ ਅਤੇ ਚਿੱਲਾ ਬਾਰਡਰ ਦੇ ਰਸਤੇ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ । ਦਿੱਲੀ ਟ੍ਰੈਫਿਕ ਪੁਲਿਸ ਅਨੁਸਾਰ ਕੋਈ ਵੀ ਆਨੰਦ ਵਿਹਾਰ, ਡੀਐਨਡੀ, ਭੋਪਰਾ ਅਤੇ ਲੋਨੀ ਬਾਰਡਰ ਦੇ ਰਸਤੇ ਦਿੱਲੀ ਵਿੱਚ ਦਾਖਲ ਹੋ ਸਕਦਾ ਹੈ।
ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਉਮੀਦ ਜਤਾਈ ਸੀ ਕਿ ਗੱਲਬਾਤ ਤੋਂ ਹੱਲ ਨਿਕਲ ਸਕਦਾ ਹੈ ਪਰ ਅਜਿਹਾ ਨਹੀਂ ਹੋਇਆ । ਕਿਸਾਨ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ‘ਤੇ ਅੜੇ ਰਹੇ। ਜਿਸ ਕਾਰਣ ਇਹ ਮੀਟਿੰਗ ਵੀ ਬੇਸਿੱਟਾ ਰਹੀ।