Farmers protest delhi: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 26ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ 21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ਼ ਸਾਰੀਆਂ ਧਰਨੇ ਵਾਲੀਆਂ ਥਾਵਾਂ ‘ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 27 ਦਸੰਬਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪੂਰੇ ਸਮੇਂ ਥਾਲੀ ਨੂੰ ਵਜਾਉਂਦੇ ਰਹਿਣ । ਉਨ੍ਹਾਂ ਕਿਹਾ, “ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ 27 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ‘ ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਜਦੋਂ ਤੱਕ ਉਹ ਬੋਲਦੇ ਰਹਿੰਦੇ ਹਨ, ਸਾਰੇ ਆਪਣੇ ਘਰਾਂ ਵਿੱਚ ਥਾਲੀ ਵਜਾਉਣ।”
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਇਸ ਤੋਂ ਇਲਾਵਾ ਨੂੰ 25 ਤੋਂ 27 ਦਸੰਬਰ ਤੱਕ ਕਿਸਾਨਾਂ ਤੋਂ ਹਰਿਆਣਾ ਦੇ ਨਾਕਿਆਂ ‘ਤੇ ਟੋਲ ਅਦਾ ਨਾ ਕਰਨ ਦੀ ਅਪੀਲ ਕੀਤੀ ਹੈ । ਇਸਦਾ ਅਰਥ ਇਹ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਅੰਦੋਲਨ ਤੇਜ਼ ਹੋਣ ਜਾ ਰਿਹਾ ਹੈ । ਕਿਸਾਨ ਅੰਦੋਲਨ ਦੇ ਵਿਚਕਾਰ ਕਿਸਾਨ ਦਿਵਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਮੱਦੇਨਜ਼ਰ ਸਾਰਿਆਂ ਨੂੰ 23 ਦਸੰਬਰ ਨੂੰ ਆਪਣਾ ਦੁਪਹਿਰ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਹੈ ।
ਦੱਸ ਦੇਈਏ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (AIKESC) ਨੇ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਦੇ ਉਨ੍ਹਾਂ ਬਿਆਨਾਂ ਦੇ ਖਿਲਾਫ ਇੱਕ ਖੁੱਲਾ ਪੱਤਰ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਖੇਤੀਬਾੜੀ ਮੰਤਰੀ ਤੋਮਰ ਨੂੰ ਹਿੰਦੀ ਵਿੱਚ ਲਿਖੇ ਵੱਖਰੇ ਪੱਤਰਾਂ ਵਿੱਚ ਕਮੇਟੀ ਨੇ ਕਿਹਾ ਕਿ ਇਹ ਸਰਕਾਰ ਦੀ ਗ਼ਲਤਫਹਿਮੀ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਵਿਰੋਧੀ ਪਾਰਟੀਆਂ ਵੱਲੋਂ ਸਪਾਂਸਰ ਕੀਤਾ ਜਾ ਰਿਹਾ ਹੈ।
ਇਹ ਵੀ ਦੇਖੋ: ਪਾਣੀਪਤ ਵਿਖੇ ਹਿੰਦੂ ਸਿੱਖ ਤੇ ਮੁਸਲਮਾਨ ਭਾਈਚਾਰੇ ਨੇ ਸਮੂਹਿਕ ਲੰਗਰ ਲਾ ਕੇ ਪੈਦਾ ਕੀਤੀ ਮਿਸਾਲ