Farmers protest hs phoolka says : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 50 ਦਿਨ ਪੂਰੇ ਹੋਣ ਵਾਲੇ ਹਨ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਇਸ ਮੁੱਦੇ ‘ਤੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ, ਇਸ ਦੌਰਾਨ ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕੀਤੀ ਹੈ। ਆਪਣੇ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। SC ਵਲੋਂ ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੀ ਗੱਲਬਾਤ ਦਾ ਹੱਲ ਨਾ ਹੋਣ ਤੋਂ ਬਾਅਦ ਲਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵਕੀਲ ਅੱਜ ਸੁਪਰੀਮ ਕੋਰਟ ‘ਚ ਪੇਸ਼ ਨਹੀਂ ਹੋਏ ਹਨ। ਇਸ ਤੋਂ ਬਾਅਦ ਹੁਣ ਸੀਨੀਅਰ ਵਕੀਲ ਅਤੇ ਕਿਸਾਨਾਂ ਦੇ ਵਕੀਲ ਐਚ ਐਸ ਫੂਲਕਾ ਨੇ ਉਨ੍ਹਾਂ ਦੇ ਸੁਪਰੀਮ ਕੋਰਟ ਵਿੱਚ ਪੇਸ਼ ਨਾ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਐਚ ਐਸ ਫੂਲਕਾ ਨੇ ਟਵੀਟ ਕਰ ਕਿਹਾ ਹੈ ਕਿ, “ਮੈਂ ਆਪਣੇ ਕਲਾਇੰਟਸ / ਕਿਸਾਨ ਜਥੇਬੰਦੀਆਂ ਦੇ ਨਿਰਦੇਸ਼ਾਂ ਤਹਿਤ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਨਹੀਂ ਹੋਇਆ। ਕਲਾਇੰਟ ਫੈਸਲਾ ਕਰਦਾ ਹੈ ਕਿ ਕਿਹੜਾ ਵਕੀਲ ਪੇਸ਼ ਹੋਣਾ ਹੈ। ਕਿਸਾਨਾਂ ਨੇ ਮੈਨੂੰ ਕਿਹਾ ਸੀ ਕਿ ਜਿਵੇਂ ਅੱਜ ਸਿਰਫ ਆਦੇਸ਼ਾਂ ਲਈ ਕੇਸ ਸੂਚੀਬੱਧ ਹੈ, ਇਸ ਲਈ ਮੈਨੂੰ ਪੇਸ਼ ਹੋਣ ਦੀ ਜ਼ਰੂਰਤ ਨਹੀਂ ਹੈ।”
ਇਹ ਵੀ ਦੇਖੋ : ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ, ਕਿਸੇ ਵੀ ਸਮੇਂ ਆ ਸਕਦੈ ਵੱਡਾ ਫੈਸਲਾ, ਜਾਣੋ ਕੱਲਾ-ਕੱਲਾ Update Live