Farmers protest in delhi: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਪਹਿਲਾਂ, ਕਿਸਾਨਾਂ ਨੇ ਪੁਲਿਸ ਨਾਲ ਤਕਰਾਰ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ‘ਤੇ ਡੇਰਾ ਲਾ ਲਿਆ ਸੀ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ।
ਹੁਣ ਇਸੇ ਤਰਾਂ ਦੀ ਇੱਕ ਹੋਰ ਮੰਦਭਾਗੀ ਖਬਰ ਟਿਕਰੀ ਬਾਰਡਰ ਤੋਂ ਸਾਹਮਣੇ ਆਈ ਹੈ, ਜਿੱਥੇ 29.11.2020 ਦੀ ਰਾਤ ਨੂੰ ਆਪਣੇ ਹੱਕਾਂ ਲਈ ਲੜ ਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਘੁਲਾਲ ਟੋਲ ਮੋਰਚੇ ਤੋਂ ਦਿੱਲੀ ਗਏ ਹੋਏ ਇੱਕ ਹੋਰ ਕਿਸਾਨ ਸਰਦਾਰ ਗੱਜਣ ਸਿੰਘ(ਗੱਜਾ ਬਾਬਾ) ਪਿੰਡ ਖੱਟਰਾਂ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਸਰਦਾਰ ਗੱਜਣ ਸਿੰਘ ਪਿੱਛਲੇ ਦੋ ਮਹੀਨਿਆਂ ਤੋਂ ਘੁਲਾਲ ਟੋਲ ਧਰਨੇ ‘ਤੇ ਆ ਰਹੇ ਸਨ, ਅਤੇ ਓਥੋਂ ਹੀ ਉਹ 24 ਤਰੀਕ ਤੋਂ ਵੱਡੇ ਕਾਫ਼ਲੇ ਦੇ ਨਾਲ਼ ਘੁਲਾਲ ਟੋਲ ਪਲਾਜ਼ੇ ਤੋਂ ਦਿੱਲੀ ਲਈ ਰਵਾਨਾਂ ਹੋਏ ਸਨ। ਕਿਸਾਨ ਸਰਦਾਰ ਗੱਜਣ ਸਿੰਘ ਦੇ ਨਾਲ ਮੌਜੂਦ ਕਿਸਾਨਾਂ ਨੇ ਕਿਹਾ ਉਹਨਾਂ ਦੇ ਕਿਸਾਨੀ ਸੰਘਰਸ਼ ਵਿੱਚ ਦਿੱਤੇ ਗਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ।
ਇਹ ਵੀ ਦੇਖੋ : ਕਿਸਾਨੀ ਸੰਘਰਸ਼ ਨੂੰ ਲੱਗਿਆ ਧੱਕਾ, ਦਿੱਲੀ ਤੋਂ ਇਕ ਹੋਰ ਕਿਸਾਨ ਦੀ ਹੋਈ ਮੌਤ