ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਬਹੁਤ ਚਿੰਤਤ ਹਨ।
ਉੱਥੇ ਹੀ ਹੁਣ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ‘ਚ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਵੀ ਹੋਈ ਹੈ। ਪੁਲਿਸ ਨੇ ਕਿਸਾਨਾਂ ‘ਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਹੈ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe
ਫਿਲਹਾਲ ਕਿਸਾਨਾਂ ਨੇ CM ਰਿਹਾਇਸ਼ ਦੇ ਭਰ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗ ਪੂਰੀਆਂ ਹੋਣ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨਾਂ ਨੂੰ ਰੋਕਣ ਦੇ ਲਈ ਪੁਲਿਸ ਨੇ ਬੈਰੀਕੇਡ ਵੀ ਲਗਾਏ ਸੀ, ਪਰ ਕਿਸਾਨਾਂ ਦੇ ਰੋਹ ਅੱਗੇ ਪੁਲਿਸ ਵੀ ਬੇਵੱਸ ਹੀ ਨਜ਼ਰ ਆਈ ਹੈ। ਝੋਨੇ ਦੀ ਖਰੀਦ ‘ਚ ਦੇਰੀ ਹੋਣ ਕਾਰਨ ਇਸ ਸਮੇ ਕਿਸਾਨ ਕਾਫੀ ਗੁੱਸੇ ਦੇ ਵਿੱਚ ਨਜ਼ਰ ਆ ਰਹੇ ਹਨ।
ਦੇਖੋ ਵੀਡੀਓ : CM ਨੂੰ ਘੇਰਦੇ ਕਿਸਾਨਾਂ ਦੀ ਪੁਲਿਸ ਨਾਲ ਜ਼ਬਰਦਸਤ ਟੱਕਰ, ਪੁਲਿਸ ਨੇ ਚਲਾਈਆਂ ਜਲਤੋਪਾਂ, ਕਰਨਾਲ LIVE !